0.3 C
Toronto
Saturday, February 28, 2026
spot_img
Homeਭਾਰਤਭਾਰਤ ਤੇ ਨਿਊਜ਼ੀਲੈਂਡ ਵੱਲੋਂ ਰੱਖਿਆ ਸਮਝੌਤਾ ਸਹੀਬੰਦ

ਭਾਰਤ ਤੇ ਨਿਊਜ਼ੀਲੈਂਡ ਵੱਲੋਂ ਰੱਖਿਆ ਸਮਝੌਤਾ ਸਹੀਬੰਦ

ਮੋਦੀ ਨੇ ਕ੍ਰਿਸਟੋਫਰ ਨੂੰ ਭਾਰਤ ਵਿਰੋਧੀ ਗਤੀਵਿਧੀਆਂ ਬਾਰੇ ਚਿੰਤਾ ਤੋਂ ਜਾਣੂ ਕਰਵਾਇਆ
ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤ ਤੇ ਨਿਊਜ਼ੀਲੈਂਡ ਨੇ ਆਪਣੇ ਰੱਖਿਆ ਤੇ ਸੁਰੱਖਿਆ ਸਬੰਧਾਂ ਦੀ ਮਜ਼ਬੂਤੀ ਲਈ ਅਹਿਮ ਸਮਝੌਤੇ ‘ਤੇ ਦਸਤਖ਼ਤ ਕੀਤੇ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਿਊਜ਼ੀਲੈਂਡ ਦੇ ਆਪਣੇ ਹਮਰੁਤਬਾ ਨੂੰ ਉਨ੍ਹਾਂ ਦੇ ਦੇਸ਼ ‘ਚ ਕੁਝ ਗ਼ੈਰਕਾਨੂੰਨੀ ਤੱਤਾਂ ਵੱਲੋਂ ਭਾਰਤ ਵਿਰੋਧੀ ਗਤੀਵਿਧੀਆਂ ਅੰਜਾਮ ਦਿੱਤੇ ਜਾਣ ਦੀ ਚਿੰਤਾ ਤੋਂ ਜਾਣੂ ਕਰਵਾਇਆ।
ਮੋਦੀ ਤੇ ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਨੇ ਦੁਵੱਲੇ ਸਬੰਧ ਮਜ਼ਬੂਤ ਕਰਨ, ਵਿਸ਼ੇਸ਼ ਤੌਰ ‘ਤੇ ਵਪਾਰ, ਰੱਖਿਆ, ਸਿੱਖਿਆ ਤੇ ਖੇਤੀ ਦੇ ਖੇਤਰਾਂ ‘ਤੇ ਧਿਆਨ ਕੇਂਦਰਿਤ ਕਰਦਿਆਂ ਵਾਰਤਾ ਕੀਤੀ।
ਮੋਦੀ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਦੋਵੇਂ ਧਿਰਾਂ ਨੇ ਰੱਖਿਆ ਤੇ ਸੁਰੱਖਿਆ ਭਾਈਵਾਲੀ ਮਜ਼ਬੂਤ ਕਰਨ ਦਾ ਫ਼ੈਸਲਾ ਕੀਤਾ ਹੈ ਅਤੇ ਰੱਖਿਆ ਸਨਅਤ ਖੇਤਰ ‘ਚ ਸਹਿਯੋਗ ਲਈ ਖਾਕਾ ਤਿਆਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅਸੀਂ ਅਤਿਵਾਦ ਖਿਲਾਫ ਇਕਮੱਤ ਹਾਂ। ਭਾਵੇਂ ਉਹ 15 ਮਾਰਚ 2019 ਦਾ ਕ੍ਰਾਈਸਟ ਚਰਚ ਦਾ ਹਮਲਾ ਹੋਵੇ ਜਾਂ ਫਿਰ 26 ਨਵੰਬਰ 2008 ਦਾ ਮੁੰਬਈ ਹਮਲਾ। ਕਿਸੇ ਵੀ ਰੂਪ ‘ਚ ਅਤਿਵਾਦ ਸਵੀਕਾਰ ਨਹੀਂ ਕੀਤਾ ਜਾ ਸਕਦਾ। ਪ੍ਰਧਾਨ ਮੰਤਰੀ ਨੇ ਭਾਰਤ ਤੇ ਨਿਊਜ਼ੀਲੈਂਡ ਵੱਲੋਂ ਮੁਕਤ ਵਪਾਰ ਸਮਝੌਤੇ ਲਈ ਗੱਲਬਾਤ ਸ਼ੁਰੂ ਕਰਨ ਦੇ ਫ਼ੈਸਲੇ ਦਾ ਵੀ ਜ਼ਿਕਰ ਕੀਤਾ।
ਉਨ੍ਹਾਂ ਕਿਹਾ ਕਿ ਇਸ ਨਾਲ ਆਪਸੀ ਵਪਾਰ ਤੇ ਨਿਵੇਸ਼ ਦੀ ਸੰਭਾਵਨਾ ਵਧੇਗੀ। ਡੇਅਰੀ, ਫੂਡ ਪ੍ਰੋਸੈਸਿੰਗ ਤੇ ਫਾਰਮਾ ਜਿਹੇ ਖੇਤਰਾਂ ‘ਚ ਆਪਸੀ ਸਹਿਯੋਗ ਤੇ ਨਿਵੇਸ਼ ਨੂੰ ਹੁਲਾਰਾ ਮਿਲੇਗਾ।
ਮੋਦੀ ਨੇ ਕਿਹਾ ਕਿ ਭਾਰਤ ਤੇ ਨਿਊਜ਼ੀਲੈਂਡ ਇੱਕ ਆਜ਼ਾਦ, ਖੁੱਲ੍ਹੇ ਤੇ ਸੁਰੱਖਿਅਤ ਹਿੰਦ-ਪ੍ਰਸ਼ਾਂਤ ਖੇਤਰ ਦੀ ਹਮਾਇਤ ਕਰਦੇ ਹਨ। ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਤੇ ਮੋਦੀ ਨੇ ਹਿੰਦ-ਪ੍ਰਸ਼ਾਂਤ ਖੇਤਰ ‘ਚ ਚੁਣੌਤੀਪੂਰਨ ਰਣਨੀਤਕ ਨਜ਼ਰੀਏ ‘ਤੇ ਚਰਚਾ ਕੀਤੀ।

RELATED ARTICLES
POPULAR POSTS