0.4 C
Toronto
Wednesday, February 11, 2026
spot_img
Homeਪੰਜਾਬਪਟਿਆਲਾ 'ਚ ਕਰਨਲ ਦੀ ਕੁੱਟਮਾਰ ਕਰਨ ਵਾਲੇ 12 ਪੁਲਿਸ ਮੁਲਾਜ਼ਮ ਮੁਅੱਤਲ

ਪਟਿਆਲਾ ‘ਚ ਕਰਨਲ ਦੀ ਕੁੱਟਮਾਰ ਕਰਨ ਵਾਲੇ 12 ਪੁਲਿਸ ਮੁਲਾਜ਼ਮ ਮੁਅੱਤਲ

ਪਰਿਵਾਰ ਨੇ ਪ੍ਰੈਸ ਕਾਨਫਰੰਸ ਕਰ ਕੇ ਪੁਲਿਸ ਅਧਿਕਾਰੀਆਂ ‘ਤੇ ਲਾਏ ਦੋਸ਼
ਪਟਿਆਲਾ/ਬਿਊਰੋ ਨਿਊਜ਼ : ਇਕ ਫੌਜੀ ਅਧਿਕਾਰੀ ਅਤੇ ਉਸਦੇ ਪੁੱਤਰ ਨਾਲ ਕੁੱਟਮਾਰ ਕਰਨ ਦੇ ਮਾਮਲੇ ਸਬੰਧੀ ਤਿੰਨ ਇੰਸਪੈਕਟਰਾਂ ਸਮੇਤ ਬਾਰਾਂ ਪੁਲਿਸ ਕਰਮੀਆਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ ਅਤੇ ਉਨ੍ਹਾਂ ਵਿਰੁੱਧ ਵਿਭਾਗੀ ਜਾਂਚ ਦੇ ਹੁਕਮ ਦਿੱਤੇ ਗਏ ਹਨ।
ਪਟਿਆਲਾ ਦੇ ਐਸਐਸਪੀ ਨਾਨਕ ਸਿੰਘ ਨੇ ਮੀਡੀਆ ਨੂੰ ਦੱਸਿਆ ਕਿ 12 ਪੁਲਿਸ ਮੁਲਾਜ਼ਮਾਂ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਅਸੀਂ ਮਾਮਲੇ ਦੀ ਵਿਸਥਾਰ ਨਾਲ ਜਾਂਚ ਕਰਾਂਗੇ ਅਤੇ ਇਨਸਾਫ ਕੀਤਾ ਜਾਵੇਗਾ। ਅਸੀਂ ਕਿਸੇ ਨੂੰ ਨਹੀਂ ਬਖਸ਼ਾਂਗੇ।
ਸੂਤਰਾਂ ਨੇ ਦੱਸਿਆ ਕਿ ਮੁਅੱਤਲ ਕੀਤੇ ਗਏ ਅਧਿਕਾਰੀਆਂ ਵਿਚ ਹੈਰੀ ਬੋਪਾਰਾਏ, ਰੌਨੀ ਸਿੰਘ ਅਤੇ ਹਰਜਿੰਦਰ ਢਿੱਲੋਂ ਤੋਂ ਇਲਾਵਾ ਨੌਂ ਨਾਂ ਸ਼ਾਮਲ ਹਨ।
ਪਟਿਆਲਾ ਪੁਲਿਸ ਵੱਲੋਂ ਸਰਕਾਰੀ ਰਾਜਿੰਦਰਾ ਹਸਪਤਾਲ ਨੇੜੇ ਹੋਏ ਝਗੜੇ ਲਈ ਅਣਪਛਾਤੇ ਵਿਅਕਤੀਆਂ ਵਿਰੁੱਧ ਐੱਫਆਈਆਰ ਦਰਜ ਕਰਨ ਤੋਂ ਦੋ ਦਿਨ ਬਾਅਦ ਇੱਕ ਫੌਜੀ ਅਧਿਕਾਰੀ ਅਤੇ ਉਸਦੀ ਪਤਨੀ ਨੇ ਪੁਲਿਸ ‘ਤੇ ਬੇਰਹਿਮੀ ਦਾ ਆਰੋਪ ਲਗਾਇਆ ਸੀ। ਨਵੀਂ ਦਿੱਲੀ ਦੇ ਫੌਜ ਹੈੱਡਕੁਆਰਟਰ ਵਿੱਚ ਤਾਇਨਾਤ ਕਰਨਲ ਪੁਸ਼ਪਿੰਦਰ ਬਾਠ ਨੇ ਦਾਅਵਾ ਕੀਤਾ ਕਿ 13 ਮਾਰਚ ਦੀ ਰਾਤ ਨੂੰ ਉਸ ‘ਤੇ ਹਮਲਾ ਕੀਤਾ ਗਿਆ ਸੀ। ਉਹ ਇਸ ਸਮੇਂ ਆਪਣੇ ਪੁੱਤਰ ਸਮੇਤ ਇਲਾਜ ਅਧੀਨ ਹੈ, ਜਿਸ ‘ਤੇ ਕਥਿਤ ਤੌਰ ‘ਤੇ ਪਟਿਆਲਾ ਵਿੱਚ ਤਾਇਨਾਤ ਪੁਲਿਸ ਕਰਮੀਆਂ ਵੱਲੋਂ ਹਮਲਾ ਕੀਤਾ ਗਿਆ ਸੀ।
ਪਰਿਵਾਰ ਨੇ ਪ੍ਰੈਸ ਕਾਨਫਰੰਸ ਕਰ ਹੱਡਬੀਤੀ ਸੁਣਾਈ
ਪਟਿਆਲਾ ਵਿੱਚ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਕਰਨਲ ਪੁਸ਼ਪਿੰਦਰ ਬਾਠ ਦੀ ਪਤਨੀ ਜਸਵਿੰਦਰ ਬਾਠ ਨੇ ਦਾਅਵਾ ਕੀਤਾ ਕਿ ਉਸਦਾ ਪਤੀ ਅਤੇ ਪੁੱਤਰ ਨਾਲ ਸਰਕਾਰੀ ਰਾਜਿੰਦਰਾ ਹਸਪਤਾਲ ਦੇ ਨੇੜੇ ਇੱਕ ਢਾਬੇ ‘ਤੇ ਪਹੁੰਚੇ ਸਨ। ਉਨ੍ਹਾਂ ਦਾਅਵਾ ਕੀਤਾ ਕਿ ਜਦੋਂ ਉਹ ਕਾਰ ਤੋਂ ਬਾਹਰ ਖੜ੍ਹੇ ਹੋ ਕੇ ਖਾਣਾ ਖਾ ਰਹੇ ਸਨ, ਤਾਂ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚੇ ਅਤੇ ਕਰਨਲ ਨੂੰ ਕਾਰ ਹਟਾਉਣ ਲਈ ਕਿਹਾ। ਉਨ੍ਹਾਂ ਦੱਸਿਆ ਕਿ ਜਦੋਂ ਮੇਰੇ ਪਤੀ ਨੇ ਉਨ੍ਹਾਂ ਦੀ ਭਾਸ਼ਾ ‘ਤੇ ਇਤਰਾਜ਼ ਕੀਤਾ, ਤਾਂ ਪੁਲਿਸ ਕਰਮੀਆਂ ਵਿੱਚੋਂ ਇੱਕ ਨੇ ਮੁੱਕਾ ਮਾਰਿਆ ਅਤੇ ਬਾਅਦ ਵਿੱਚ ਸਾਰੇ ਪੁਲਿਸ ਕਰਮਚਾਰੀਆਂ ਨੇ ਮੇਰੇ ਪਤੀ ਅਤੇ ਮੇਰੇ ਪੁੱਤਰ ਨੂੰ ਦੀ ਕੁੱਟਮਾਰ ਕੀਤੀ। ਉਨ੍ਹਾਂ ਆਰੋਪ ਲਾਇਆ ਕਿ ਸੀਸੀਟੀਵੀ ਫੁਟੇਜ ਅਤੇ ਉਨ੍ਹਾਂ ਪਛਾਣੇ ਜਾਣ ਦੇ ਬਾਵਜੂਦ ਪੁਲਿਸ ਕਰਮੀਆਂ ਪ੍ਰਤੀ ਪੁਲਿਸ ਪੱਖਪਾਤੀ ਭੂਮਿਕਾ ਨਿਭਾ ਰਹੀ ਹੈ।
ਪੁਲਿਸ ਨੇ ਅਣਪਛਾਤਿਆਂ ਵਿਰੁੱਧ ਦਰਜ ਕੀਤੀ ਐੱਫਆਈਆਰ
ਇਸ ਮਾਮਲੇ ਸਬੰਧੀ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਵਿਰੁੱਧ ਐਫਆਈਆਰ ਦਰਜ ਕੀਤੀ ਹੈ, ਪਰ ਫੌਜੀ ਅਧਿਕਾਰੀ ਦੇ ਪਰਿਵਾਰਕ ਮੈਂਬਰਾਂ ਨੇ ਪੰਜਾਬ ਪੁਲਿਸ ਅਧਿਕਾਰੀਆਂ ‘ਤੇ ਪਿਤਾ ਅਤੇ ਪੁੱਤਰ ‘ਤੇ ਹਮਲਾ ਕਰਨ ਦਾ ਆਰੋਪ ਲਗਾਇਆ ਹੈ। ਉਧਰ ਦੂਜੇ ਪਾਸੇ ਇਕ ਪੁਲਿਸ ਅਧਿਕਾਰੀ ਨੇ ਦਾਅਵਾ ਕੀਤਾ ਹੈ ਕਿ ਕਰਨਲ ਅਤੇ ਉਸ ਦੇ ਪੁੱਤਰ ਨੇ ਉਨ੍ਹਾਂ ਤੇ ਹਮਲਾ ਕੀਤਾ, ਉਹ ਨਸ਼ੇ ਵਿਚ ਸਨ।

RELATED ARTICLES
POPULAR POSTS