
ਅੱਗ ਲੱਗਣ ਤੋਂ ਬਾਅਦ ਮਾਮਲਾ ਆਇਆ ਸਾਹਮਣੇ
ਨਵੀਂ ਦਿੱਲੀ/ਬਿਊਰੋ ਨਿਊਜ਼
ਦਿੱਲੀ ਹਾਈਕੋਰਟ ਦੇ ਜੱਜ ਜਸਟਿਸ ਯਸ਼ਵੰਤ ਵਰਮਾ ਦੇ ਘਰ ’ਚੋਂ ਵੱਡੀ ਮਾਤਰਾ ਵਿਚ ਕੈਸ਼ ਬਰਾਮਦ ਹੋਇਆ ਹੈ। ਇਸ ਤੋਂ ਬਾਅਦ ਯਸ਼ਵੰਤ ਵਰਮਾ ਦੇ ਤਬਾਦਲੇ ਦੀ ਸਿਫਾਰਸ਼ ਵੀ ਕੀਤੀ ਗਈ ਹੈ। ਸੁਪਰੀਮ ਕੋਰਟ ਦੀ ਕੋਲੀਜ਼ਿਅਮ ਨੇ ਉਨ੍ਹਾਂ ਨੂੰ ਵਾਪਸ ਇਲਾਹਾਬਾਦ ਹਾਈਕੋਰਟ ਵਿਚ ਭੇਜਣ ਦਾ ਫੈਸਲਾ ਕੀਤਾ ਹੈ। ਮੀਡੀਆ ਤੋਂ ਮਿਲੀ ਜਾਣਕਾਰੀ ਅਨੁਸਾਰ ਹੋਲੀ ਦੀਆਂ ਛੁੱਟੀਆਂ ਦੌਰਾਨ ਜਸਟਿਸ ਵਰਮਾ ਦੇ ਦਿੱਲੀ ਸਥਿਤ ਸਰਕਾਰੀ ਬੰਗਲੇ ’ਚ ਅੱਗ ਲੱਗ ਗਈ ਸੀ। ਜਦੋਂ ਪੁਲਿਸ ਅਤੇ ਫਾਇਰ ਬਿ੍ਰਗੇਡ ਦੀ ਟੀਮ ਅੱਗ ਬੁਝਾਉਣ ਲਈ ਗਈ ਤਾਂ ਉਨ੍ਹਾਂ ਨੂੰ ਉਥੋਂ ਭਾਰੀ ਮਾਤਰਾ ਵਿਚ ਕੈਸ਼ ਮਿਲਿਆ। ਸੁਪਰੀਮ ਕੋਰਟ ਦੇ ਚੀਫ ਜਸਟਿਸ ਸੰਜੀਵ ਖੰਨਾ ਨੂੰ ਜਦੋਂ ਇਸ ਸਬੰਧੀ ਜਾਣਕਾਰੀ ਮਿਲੀ ਤਾਂ ਯਸ਼ਵੰਤ ਵਰਮਾ ਦਾ ਤਬਾਦਲਾ ਕਰ ਦਿੱਤਾ ਗਿਆ। ਇਸਦੇ ਚੱਲਦਿਆਂ ਕਾਂਗਰਸੀ ਸੰਸਦ ਮੈਂਬਰਾਂ ਨੇ ਰਾਜ ਸਭਾ ਵਿਚ ਵੀ ਇਹ ਮੁੱਦਾ ਉਠਾਇਆ ਹੈ।