
ਟਰੰਪ ਨੇ ਕਿਹਾ : ਅਮਰੀਕਾ ਵਿਦਿਆਰਥੀਆਂ ਨੂੰ ਚੰਗੀ ਸਿੱਖਿਆ ਨਹੀਂ ਦੇ ਰਿਹਾ
ਵਾਸ਼ਿੰਗਟਨ/ਬਿਊਰੋ ਨਿਊਜ਼
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸਿੱਖਿਆ ਵਿਭਾਗ ਬੰਦ ਕਰਨ ਨਾਲ ਜੁੜੇ ਆਦੇਸ਼ ’ਤੇ ਦਸਤਖਤ ਕਰ ਦਿੱਤੇ ਹਨ। ਟਰੰਪ ਨੇ ਦਸਤਖਤ ਕਰਨ ਤੋਂ ਬਾਅਦ ਕਿਹਾ ਕਿ ਅਮਰੀਕਾ ਲੰਮੇ ਸਮੇਂ ਤੋਂ ਵਿਦਿਆਰਥੀਆਂ ਨੂੰ ਚੰਗੀ ਸਿੱਖਿਆ ਨਹੀਂ ਦੇ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਅਮਰੀਕਾ ਕਿਸੇ ਵੀ ਦੇਸ਼ ਦੀ ਤੁਲਨਾ ਵਿਚ ਸਿੱਖਿਆ ’ਤੇ ਸਭ ਤੋਂ ਜ਼ਿਆਦਾ ਖਰਚ ਕਰਦਾ ਹੈ, ਪਰ ਸਫਲਤਾ ਦੀ ਗੱਲ ਆਉਂਦੀ ਹੈ ਤਾਂ ਦੇਸ਼ ਲਿਸਟ ਵਿਚ ਸਭ ਤੋਂ ਹੇਠਲੇ ਸਥਾਨ ’ਤੇ ਹੁੰਦਾ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਵਿਭਾਗ ਸੁਧਾਰ ’ਚ ਫੇਲ ਰਿਹਾ ਅਤੇ ਹੁਣ ਇਹ ਹਮੇਸ਼ਾ ਲਈ ਖਤਮ ਹੋ ਜਾਵੇਗਾ। ਹਾਲਾਂਕਿ ਆਦੇਸ਼ ਵਿਚ ਕਿਹਾ ਗਿਆ ਹੈ ਕਿ ਅੰਗਹੀਣ ਬੱਚਿਆਂ ਦੇ ਲਈ ਗ੍ਰਾਂਟ ਅਤੇ ਫੰਡਿੰਗ ਵਰਗੇ ਜ਼ਰੂਰੀ ਪ੍ਰੋਗਰਾਮ ਜਾਰੀ ਰਹਿਣਗੇ। ਟਰੰਪ ਨੇ ਆਪਣੇ ਭਾਸ਼ਣ ਦੌਰਾਨ ਅਮਰੀਕੀ ਅਧਿਆਪਕਾਂ ਦੀ ਤਾਰੀਫ ਵੀ ਕੀਤੀ ਅਤੇ ਕਿਹਾ ਕਿ ਉਨ੍ਹਾਂ ਦਾ ਧਿਆਨ ਰੱਖਿਆ ਜਾਵੇਗਾ।