Breaking News
Home / ਕੈਨੇਡਾ / Front / ਸੁਖਬੀਰ ਸਿੰਘ ਬਾਦਲ ਵੱਲੋਂ ਪਾਰਟੀ ਵਰਕਰਾਂ ਨੂੰ ਕਿਸਾਨਾਂ ਦੇ ਹੱਕ ’ਚ ਡਟਣ ਦੀ ਅਪੀਲ

ਸੁਖਬੀਰ ਸਿੰਘ ਬਾਦਲ ਵੱਲੋਂ ਪਾਰਟੀ ਵਰਕਰਾਂ ਨੂੰ ਕਿਸਾਨਾਂ ਦੇ ਹੱਕ ’ਚ ਡਟਣ ਦੀ ਅਪੀਲ

ਕਿਹਾ : ਕੇਜਰੀਵਾਲ ਦੇ ਹੁਕਮਾਂ ’ਤੇ ਪੰਜਾਬ ਦੇ ਕਿਸਾਨਾਂ ’ਤੇ ਹੋ ਰਹੇ ਜ਼ੁਲਮ
ਬਠਿੰਡਾ/ਬਿਊਰੋ ਨਿਊਜ਼
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਵਰਕਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਕਿਸਾਨਾਂ ਦੇ ਨਾਲ ਖੜ੍ਹਨ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਕਿਸਾਨਾਂ ’ਤੇ ਕੀਤੇ ਜਾ ਰਹੇ ਜ਼ੁਲਮ ਦਾ ਡਟ ਕੇ ਵਿਰੋਧ ਕਰਨ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਇਹ ਪਹਿਲੀ ਵਾਰੀ ਹੋਇਆ ਹੈ ਕਿ ਸੂਬਾ ਅਤੇ ਕੇਂਦਰ ਸਰਕਾਰ ਨੇ ਕਿਸਾਨ ਆਗੂਆਂ ਨੂੰ ਗੱਲਬਾਤ ਲਈ ਸੱਦ ਕੇ ਹਿਰਾਸਤ ’ਚ ਲਿਆ ਹੋਵੇ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਕਿਸਾਨਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਮੰਗਾਂ ਦਾ ਹੱਲ ਕੱਢਣ ਦੇ ਆਪਣੇ ਵਾਅਦੇ ਤੋਂ ਮੁੱਕਰ ਗਈ ਹੈ। ਸੁਖਬੀਰ ਨੇ ਕਿਹਾ ਕਿ ਕਿਸਾਨ ਆਗੂਆਂ ਦੀ ਗਿ੍ਰਫਤਾਰੀ, ਸ਼ੰਭੂ ਤੇ ਖਨੌਰੀ ਵਿੱਚ ਧਰਨੇ ਹਟਾਉਣ ਅਤੇ ਕਿਸਾਨਾਂ ਉਤੇ ਲਾਠੀਚਾਰਜ ਵਰਗੇ ਜ਼ੁਲਮ ਸਾਬਤ ਕਰ ਰਹੇ ਹਨ ਕਿ ਹੁਣ ਅਰਵਿੰਦ ਕੇਜਰੀਵਾਲ ਹੀ ਪੰਜਾਬ ਦੇ ‘ਅਸਲੀ ਮੁੱਖ ਮੰਤਰੀ’ ਬਣ ਗਏ ਹਨ ਅਤੇ ਉਨ੍ਹਾਂ ਦੇ ਹੁਕਮਾਂ ’ਤੇ ਹੀ ਕਿਸਾਨਾਂ ’ਤੇ ਇਹ ਜ਼ੁਲਮ ਹੋ ਰਹੇ ਹਨ।

Check Also

ਡਾ. ਰਘਬੀਰ ਕੌਰ ਪੰਜਾਬੀ ਲੇਖਕ ਸਭਾ ਜਲੰਧਰ ਦੇ ਪ੍ਰਧਾਨ ਹੋਣਗੇ

ਹੋਰ ਅਹੁਦੇਦਾਰਾਂ ਅਤੇ ਕਾਰਜਕਾਰਨੀ ਦਾ ਵੀ ਐਲਾਨ ਜਲੰਧਰ : ਗੁਰੂ ਨਾਨਕ ਦੇਵ ਯੂਨੀਵਰਸਿਟੀ ਰੀਜਨਲ ਸੈਂਟਰ …