
ਅਲਾਟ ਕੀਤੇ ਗਏ 450 ਕਰੋੜ ਅਤੇ ਖਰਚ ਹੋਏ 800 ਕਰੋੜ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੀਆਂ ਸਰਕਾਰੀ ਬੱਸਾਂ ਵਿਚ ਮਹਿਲਾਵਾਂ ਲਈ ਮੁਫਤ ਸਫਰ ਦੀ ਸਹੂਲਤ ਪੰਜਾਬ ਟਰਾਂਸਪੋਰਟ ਵਿਭਾਗ ਨੂੰ ਬਹੁਤ ਮਹਿੰਗੀ ਪੈ ਰਹੀ ਹੈ। 450 ਕਰੋੜ ਰੁਪਏ ਦੇ ਸਲਾਨਾ ਅਲਾਟਮੈਂਟ ਦੇ ਮੁਕਾਬਲੇ ਵਿਚ ਮੁਫਤ ਸਹੂਲਤ ਰਾਜ ਟਰਾਂਸਪੋਰਟ ਦੇ ਅਦਾਰਿਆਂ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ, ਪਨਬਸ ਅਤੇ ਪੰਜਾਬ ਰੋਡਵੇਜ਼ ਨੂੰ ਕਰੀਬ 800 ਕਰੋੜ ਰੁਪਏ ਵਿਚ ਪੈ ਰਹੀ ਹੈ। ਪੰਜਾਬ ਦੇ ਟਰਾਂਸਪੋਰਟ ਵਿਭਾਗ ਦੇ ਅਧਿਕਾਰਤ ਰਿਕਾਰਡ ਅਨੁਸਾਰ ਰੋਜ਼ਾਨਾ 3 ਲੱਖ ਤੋਂ ਵੱਧ ਮਹਿਲਾਵਾਂ ਮੁਫਤ ਬੱਸ ਸਫਰ ਦੀ ਸਹੂੁਲਤ ਦਾ ਲਾਭ ਉਠਾਉਂਦੀਆਂ ਹਨ। ਜ਼ਿਕਰਯੋਗ ਹੈ ਕਿ ਪੰਜਾਬ ਵਿਚ ਸਰਕਾਰੀ ਬੱਸਾਂ ’ਚ ਮਹਿਲਾਵਾਂ ਨੂੰ ਮੁਫਤ ਬੱਸ ਸਫਰ ਦੀ ਯੋਜਨਾ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਦੌਰਾਨ 2021 ਵਿਚ ਸ਼ੁਰੂ ਕੀਤੀ ਗਈ ਸੀ।