ਦੋਸ਼ੀਆਂ ਖਿਲਾਫ਼ ਸਖਤ ਕਾਰਵਾਈ ਕਰਨ ਲਈ ਐਸਐਸਪੀ ਨੂੰ ਦਿੱਤਾ ਗਿਆ ਮੰਗ ਪੱਤਰ
ਪਟਿਆਲਾ/ਬਿਊਰੋ ਨਿਊਜ਼ : ਪਟਿਆਲਾ ਵਿਚ ਲੰਘੇ ਦਿਨੀਂ ਪੁਲੀਸ ਅਫ਼ਸਰਾਂ ਦੀ ਕੁੱਟਮਾਰ ਦਾ ਸ਼ਿਕਾਰ ਹੋਏ ਕਰਨਲ ਪੁਸ਼ਪਿੰਦਰ ਸਿੰਘ ਬਾਠ ਦੇ ਪਰਿਵਾਰ ਵੱਲੋਂ ਇਨਸਾਫ ਦੀ ਮੰਗ ਨੂੰ ਲੈ ਕੇ ਸ਼ਨਿੱਚਰਵਾਰ ਨੂੰ ਇੱਥੇ ਡੀਸੀ ਦਫਤਰ ਮੂਹਰੇ ਧਰਨਾ ਦਿੱਤਾ ਗਿਆ ਅਤੇ ਧਰਨੇ ਵਿੱਚ ਵੱਖ-ਵੱਖ ਵਰਗਾਂ ਦੇ ਲੋਕ ਵੱਡੇ ਗਿਣਤੀ ਸ਼ਾਮਿਲ ਹੋਏ ਹਨ। ਕਰਨਲ ਪੁਸ਼ਪਿੰਦਰ ਸਿੰਘ ਬਾਠ ਦੀ ਪਤਨੀ ਰੀਤੂ ਬਾਠ ਸਮੇਤ ਸਾਬਕਾ ਸੈਨਿਕ ਜਥੇਬੰਦੀਆਂ ਨਾਲ ਡਿਪਟੀ ਕਮਿਸ਼ਨਰ ਦਫਤਰ ਦੇ ਬਾਹਰ ਧਰਨੇ ਤੇ ਬੈਠ ਗਏ ਹਨ। ਇਸ ਦੌਰਾਨ ਕਰਨਲ ਦੀ ਪਤਨੀ ਨੇ ਪੁਲਿਸ ਵਲੋਂ ਕੁੱਟਮਾਰ ਅਤੇ ਢਿੱਲੀ ਕਾਰਵਾਈ ਦੇ ਦੋਸ਼ ਲਗਾਏ ਹਨ। ਕਰਨਲ ਦੀ ਪਤਨੀ ਨੇ ਕਿਹਾ ਕਿ ਇਕ ਫੌਜੀ ਦੀ ਪਤਨੀ ਹਾਂ ਕਦੇ ਵੀ ਪਿੱਛੇ ਨਹੀਂ ਹਟਾਂਗੀ। ਉਹਨਾਂ ਕਿਹਾ ਕਿ ਹਜੇ ਵੀ ਐੱਸ ਐੱਸ ਪੀ ਆਪਣੇ ਅਧਿਕਾਰੀਆਂ ਬਚਾਉਣ ਦੀਆਂ ਕੋਸ਼ਿਸ਼ਾਂ ਕਰ ਰਹੇ ਹਨ। ਪੰਜਾਬ ਪੁਲਸ ਖਿਲਾਫ ਨਾਅਰੇਬਾਜੀ ਕਰਦਿਆਂ ਐੱਸ ਐੱਸ ਪੀ ਦਾ ਤਬਾਦਲਾ ਕਰਨ ਤੇ ਹਮਲੇ ਵਿੱਚ ਸ਼ਾਮਿਲ ਪੁਲਿਸ ਅਧਿਕਾਰੀਆਂ ਖਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ। ਉਹਨਾਂ ਕਿਹਾ ਕਿ ਕਰਨਲ ਨੂੰ ਆਪਣਾ ਪਰਚਾ ਦਰਜ ਕਰਵਾਉਣ ਲਈ ਗਵਰਨਰ ਕੋਲ ਜਾਣਾ ਪਿਆ ਹੈ , ਇਹ ਵੀ ਪੁਲਸ ਦੀ ਕਾਰਗੁਜਾਰੀ ਸਪਸ਼ਟ ਕਰਦੀ ਹੈ। ਇਸ ਧਰਨੇ ਦੌਰਾਨ ਭਾਜਪਾ ਆਗੂ ਜੈਇੰਦਰ ਕੌਰ ਵਲੋਂ ਪੁਸ਼ਪਿੰਦਰ ਸਿੰਘ ਬਾਠ ਦੇ ਮਾਮਲੇ ਚ ਸਖਤ ਕਾਰਵਾਈ ਸਬੰਧੀ ਐੱਸ ਐੱਸ ਪੀ ਨੂੰ ਮੰਗ ਪੱਤਰ ਦਿੱਤਾ ਗਿਆ।
Check Also
ਐਸਜੀਪੀਸੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪਹੁੰਚੇ ਪੁਣਛ
ਪੀੜਤ ਸਿੱਖ ਪਰਿਵਾਰਾਂ ਨੂੰ ਦਿੱਤੀ ਗਈ ਮਾਲੀ ਮਦਦ ਅੰਮਿ੍ਰਤਸਰ/ਬਿਊਰੋ ਨਿਊਜ਼ ਭਾਰਤ-ਪਾਕਿਸਤਾਨ ਵਿਚ ਬਣੇ ਤਣਾਅ …