ਪਟਿਆਲਾ/ਬਿਊਰੋ ਨਿਊਜ਼ : ਪੰਜਾਬ ਪੁਲੀਸ ਨੇ ਹਿਰਾਸਤ ਵਿਚ ਲਏ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਪਟਿਆਲਾ ਦੇ ਇਕ ਨਿੱਜੀ ਹਸਪਤਾਲ ਵਿਚ ਤਬਦੀਲ ਕੀਤਾ ਹੈ। ਕਿਸਾਨ ਆਗੂ ਨੂੰ ਮੁੜ ਪਟਿਆਲਾ ਲੈ ਕੇ ਆਉਣ ਦੇ ਸੂੂਬਾ ਸਰਕਾਰ ਦੇ ਫੈਸਲੇ ਨੇ ਕਈਆਂ ਨੂੰ ਹੈਰਾਨ ਕੀਤਾ ਹੈ ਕਿਉਂਕਿ ਕਿਸਾਨਾਂ ਵੱਲੋਂ ਸ਼ੰਭੂ ਤੇ ਖਨੌਰੀ ਬਾਰਡਰਾਂ ਉੱਤੇ ਲਾਏ ਪੱਕੇ ਮੋਰਚਿਆਂ ਦੌਰਾਨ ਪਟਿਆਲਾ ਕੇਂਦਰੀ ਧੁਰਾ ਰਿਹਾ ਹੈ। ਡੱਲੇਵਾਲ, ਜਿਨ੍ਹਾਂ ਦਾ ਮਰਨ ਵਰਤ ਐਤਵਾਰ ਨੂੰ 118ਵੇਂ ਦਿਨ ਵਿਚ ਦਾਖ਼ਲ ਹੋ ਗਿਆ, ਨੂੰ ਨਿੱਜੀ ਹਸਪਤਾਲ ’ਚ ਤਬਦੀਲ ਕਰਨ ਤੋਂ ਕਿਸਾਨ ਯੂਨੀਅਨਾਂ ਦੇ ਮੈਂਬਰ ਵੀ ਹੈਰਾਨ ਹਨ। ਡੱਲੇਵਾਲ ਨੂੰ ਪਟਿਆਲਾ ਸਫਿਟ ਕਰਨ ਤੋਂ ਪਹਿਲਾਂ ਸਖ਼ਤ ਸੁਰੱਖਿਆ ਪਹਿਰੇ ਹੇਠ ਜਲੰਧਰ ਛਾਉਣੀ ਵਿਚ ਪੀਡਬਲਿਊਡੀ ਰੈਸਟ ਹਾਊਸ ਵਿਚ ਰੱਖਿਆ ਗਿਆ ਸੀ। ਕਿਸਾਨ ਆਗੂ ਨੂੰ ਜਲੰਧਰ ਤਬਦੀਲ ਕਰਨ ਦਾ ਫੈਸਲਾ ਬਹੁਤ ਸੋਚ ਵਿਚਾਰ ਮਗਰੋਂ ਲਿਆ ਗਿਆ ਸੀ ਕਿਉਂਕਿ ਕਿਸਾਨ ਯੂਨੀਅਨਾਂ ਦੀ ਇਲਾਕੇ ਵਿੱਚ ਮੌਜੂਦਗੀ ਬਹੁਤ ਘੱਟ ਹੈ। ਡੱਲੇਵਾਲ ਨੂੰ ਪਟਿਆਲਾ ਦੇ ਹਸਪਤਾਲ ਵਿੱਚ ਤਬਦੀਲ ਕਰਨ ਦਾ ਫੈਸਲਾ ਹਾਲਾਂਕਿ ਹੈਰਾਨੀਜਨਕ ਪੇਸ਼ਕਦਮੀ ਹੈ ਕਿਉਂਕਿ ਮਾਲਵਾ ਪੱਟੀ ਵਿੱਚ ਕਿਸਾਨ ਯੂਨੀਅਨਾਂ ਦਾ ਚੰਗਾ ਆਧਾਰ ਹੈ।
Check Also
ਘਰ ਢਾਹੁਣ ਦੇ ਮਾਮਲੇ ’ਤੇ ਸੁਪਰੀਮ ਕੋਰਟ ਨੇ ਯੂਪੀ ਸਰਕਾਰ ਦੀ ਕੀਤੀ ਖਿਚਾਈ
ਹਰੇਕ ਘਰ ਦੇ ਮਾਲਕ ਨੂੰ ਮੁਆਵਜ਼ਾ ਦੇਣ ਦੇ ਦਿੱਤੇ ਨਿਰਦੇਸ਼ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ …