ਕਿਹਾ : ਅੱਜ ਦੇਸ਼ ਸ਼ਹੀਦਾਂ ਦੀ ਲਾਸਾਨੀ ਕੁਰਬਾਨੀ ਕਰ ਰਿਹਾ ਹੈ ਯਾਦ
ਨਵੀਂ ਦਿੱਲੀ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਇਨਕਲਾਬੀ ਆਜ਼ਾਦੀ ਘੁਲਾਟੀਆਂ ਭਗਤ ਸਿੰਘ, ਸੁਖਦੇਵ ਤੇ ਰਾਜਗੁਰੂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ। ਮੋਦੀ ਨੇ ਐਕਸ ’ਤੇ ਇਕ ਪੋਸਟ ਵਿਚ ਕਿਹਾ, ‘‘ਦੇਸ਼ ਅੱਜ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੀ ਸਿਖਰਲੀ ਕੁਰਬਾਨੀ ਨੂੰ ਯਾਦ ਕਰਦਾ ਹੈ। ਆਜ਼ਾਦੀ ਅਤੇ ਨਿਆਂ ਲਈ ਉਨ੍ਹਾਂ ਦੀ ਨਿਡਰ ਕੋਸਸ਼ਿ ਸਾਨੂੰ ਸਾਰਿਆਂ ਨੂੰ ਪ੍ਰੇਰਿਤ ਕਰਦੀ ਰਹਿੰਦੀ ਹੈ।’’ ਯਾਦ ਰਹੇ ਕਿ ਇਨ੍ਹਾਂ ਤਿੰਨਾਂ ਇਨਕਲਾਬੀਆਂ ਨੇ ਬਿ੍ਰਟਿਸ਼ ਸ਼ਾਸਨ ਦਾ ਵਿਰੋਧ ਕਰਨ ਲਈ ਹੱਥ ਮਿਲਾਇਆ ਤੇ ਭਗਤ ਸਿੰਘ ਨੇ ਅਪਰੈਲ 1929 ਵਿੱਚ ਕੇਂਦਰੀ ਵਿਧਾਨ ਸਭਾ ਵਿੱਚ ਬੰਬ ਸੁੱਟਿਆ ਸੀ। ਇਹ ਬੰਬ ਕਿਸੇ ਨੂੰ ਮਾਰਨ ਲਈ ਨਹੀਂ ਬਲਕਿ ਆਪਣੇ ਵਿਰੋਧ ਨੂੰ ਉਜਾਗਰ ਕਰਨ ਲਈ ਸੀ। ਇਨ੍ਹਾਂ ਤਿੰਨਾਂ ਨੂੰ 1931 ਵਿੱਚ ਅੱਜ ਦੇ ਦਿਨ ਫਾਂਸੀ ਦਿੱਤੀ ਗਈ ਸੀ ਤੇ ਉਦੋਂ ਇਨ੍ਹਾਂ ਦੀ ਉਮਰ 25 ਸਾਲ ਤੋਂ ਘੱਟ ਸੀ।