18.8 C
Toronto
Wednesday, August 19, 2026
spot_img
HomeਕੈਨੇਡਾFrontਅਕਾਲੀ ਆਗੂ ਪਰਮਬੰਸ ਸਿੰਘ ਬੰਟੀ ਰੋਮਾਣਾ ਨੇ ਨਰਾਇਣ ਸਿੰਘ ਚੌੜਾ ਦੀ ਜ਼ਮਾਨਤ...

ਅਕਾਲੀ ਆਗੂ ਪਰਮਬੰਸ ਸਿੰਘ ਬੰਟੀ ਰੋਮਾਣਾ ਨੇ ਨਰਾਇਣ ਸਿੰਘ ਚੌੜਾ ਦੀ ਜ਼ਮਾਨਤ ’ਤੇ ਚੁੱਕੇ ਸਵਾਲ

ਅਕਾਲੀ ਆਗੂ ਪਰਮਬੰਸ ਸਿੰਘ ਬੰਟੀ ਰੋਮਾਣਾ ਨੇ ਨਰਾਇਣ ਸਿੰਘ ਚੌੜਾ ਦੀ ਜ਼ਮਾਨਤ ’ਤੇ ਚੁੱਕੇ ਸਵਾਲ
ਕਿਹਾ : ਪੰਜਾਬ ਪੁਲਿਸ ਵੱਲੋਂ ਦਿੱਤੀ ਗਈ ਅਧੂਰੀ ਜਾਣਕਾਰੀ ਕਾਰਨ ਚੌੜਾ ਨੂੰ ਮਿਲੀ ਜ਼ਮਾਨਤ
ਫਰੀਦਕੋਟ/ਬਿਊਰੋ ਨਿਊਜ਼ : ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪਰਮਬੰਸ ਸਿੰਘ ਬੰਟੀ ਰੋਮਾਣਾ ਨੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸੁਖਬੀਰ ਸਿੰਘ ਬਾਦਲ ’ਤੇ ਹਮਲਾ ਕਰਨ ਵਾਲੇ ਨਰਾਇਣ ਸਿੰਘ ਚੌੜਾ ਨੂੰ ਅਦਾਲਤ ਵੱਲੋਂ ਜ਼ਮਾਨਤ ਦਿੱਤੇ ਜਾਣ ’ਤੇ ਸਵਾਲ ਚੁੱਕੇ ਹਨ। ਬੰਟੀ ਰੋਮਾਣਾ ਨੇ ਪ੍ਰੈਸ ਕਾਨਫਰੰਸ ਦੌਰਾਨ ਪੁਲਿਸ ਮੁਲਾਜ਼ਮਾਂ ’ਤੇ ਵੀ ਕਈ ਤਰ੍ਹਾਂ ਦੇ ਸਵਾਲ ਚੁੱਕੇ ਅਤੇ ਉਨ੍ਹਾਂ ਕਿਹਾ ਕਿ ਜਾਂਚ ਦੌਰਾਨ ਪੰਜਾਬ ਪੁਲਿਸ ਨੇ ਜਾਣ ਬੁੱਝ ਕੇ ਅਧੂਰੀ ਜਾਣਕਾਰੀ ਦਿੱਤੀ ਸੀ, ਜਿਸ ਕਾਰਨ ਚੌੜਾ ਨੂੰ ਅਦਾਲਤ ਵੱਲੋਂ ਜ਼ਮਾਨਤ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਚੌੜਾ ਦੀ ਜ਼ਮਾਨਤ ਪੰਜਾਬ ਪੁਲਿਸ ਅਤੇ ਸੂਬਾ ਸਰਕਾਰ ਦੇ ਇਰਾਦਿਆਂ ’ਤੇ ਕਈ ਤਰ੍ਹਾਂ ਦੇ ਸਵਾਲ ਖੜ੍ਹੇ ਕਰਦੀ ਹੈ। ਜਦਕਿ ਚੌੜਾ ਦੇ ਬਿਆਨ ਅਨੁਸਾਰ ਉਸ ਨੇ ਪੰਜਾਬ ਦੇ ਮਾਹੌਲ ਨੂੰ ਖ਼ਰਾਬ ਕਰਨ ਲਈ ਵਿਦੇਸ਼ਾਂ ਤੋਂ ਵੱਡੀ ਮਾਤਰਾ ਵਿਚ ਹਥਿਆਰ ਮੰਗਵਾਏ ਸਨ।

RELATED ARTICLES
POPULAR POSTS