Breaking News
Home / ਕੈਨੇਡਾ / Front / ਸੀਚੇਵਾਲ ਮਾਡਲ ’ਤੇ ਫਿਰ ਹੋਈ ਪੰਜਾਬ ਵਿਧਾਨ ਸਭਾ ’ਚ ਗਰਮਾ-ਗਰਮੀ

ਸੀਚੇਵਾਲ ਮਾਡਲ ’ਤੇ ਫਿਰ ਹੋਈ ਪੰਜਾਬ ਵਿਧਾਨ ਸਭਾ ’ਚ ਗਰਮਾ-ਗਰਮੀ

ਸਪੀਕਰ ਨੇ ਬਾਜਵਾ ਨੂੰ ਸੁਲਤਾਨਪੁਰ ਲੋਧੀ ਜਾ ਕੇ ਆਉਣ ਦੀ ਦਿੱਤੀ ਸਲਾਹ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੌਰਾਨ ‘ਸੀਚੇਵਾਲ ਮਾਡਲ’ ਨੂੰ ਲੈ ਕੇ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵਿਚਾਲੇ ਤਿੱਖੀ ਬਹਿਸ ਹੋ ਗਈ। ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਮੰਗ ਕੀਤੀ ਕਿ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਪ੍ਰਤੀ ਵਰਤੀ ਗਈ ਸ਼ਬਦਾਵਲੀ ਲਈ ਪ੍ਰਤਾਪ ਸਿੰਘ ਬਾਜਵਾ ਮੁਆਫੀ ਮੰਗਣ। ‘ਆਪ’ ਦੇ ਸੂਬਾ ਪ੍ਰਧਾਨ ਅਤੇ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪ੍ਰਤਾਪ ਸਿੰਘ ਬਾਜਵਾ ਸਿਰਫ ਆਪਣੀ ਗੱਲ ਕਹਿਣ ਲਈ ਕੁਝ ਸਮੇਂ ਲਈ ਹੀ ਸਦਨ ਵਿਚ ਆਏ ਅਤੇ ਬਿਨਾਂ ਕਿਸੇ ਦੀ ਗੱਲ ਸੁਣੇ ਚਲੇ ਗਏ।  ਇਸ ਦੌਰਾਨ ਵਿਰੋਧੀ ਧਿਰ ਕਾਂਗਰਸ ਵਲੋਂ ਸਦਨ ਵਿਚ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ ਗਈ ਅਤੇ ਕਾਂਗਰਸੀ ਵਿਧਾਇਕਾਂ ਨੇ ਸਦਨ ’ਚੋਂ ਵਾਕ ਆਊਟ ਕਰ ਦਿੱਤਾ। ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪ੍ਰਤਾਪ ਬਾਜਵਾ ਨੂੰ ਸਲਾਹ ਵੀ ਦਿੱਤੀ ਕਿ ਉਹ ਇਕ ਵਾਰ ਸੁਲਤਾਨਪੁਰ ਲੋਧੀ ਜਾ ਕੇ ਆਉਣ ਅਤੇ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਕੀਤੇ ਕੰਮਾਂ ਨੂੰ ਸਮਝ ਕੇ ਆਉਣ। ਸੰਧਵਾਂ ਨੇ ਇਹ ਵੀ ਕਿਹਾ ਕਿ ਮੈਨੂੰ ਸੀਚੇਵਾਲ ਹੋਰਾਂ ਦੀ ਯੋਗਤਾ ਵਿਚ ਪੂਰਾ ਭਰੋਸਾ ਹੈ।

Check Also

ਪੰਜਾਬ ਸਰਕਾਰ ਨੇ ਨਸ਼ਾ ਤਸਕਰਾਂ ਖਿਲਾਫ ਸੂਚਨਾ ਦੇਣ ਲਈ ਵਟਸਐਪ ਨੰਬਰ ਕੀਤਾ ਜਾਰੀ

ਭਗਵੰਤ ਮਾਨ ਨੇ ਪੰਜਾਬੀਆਂ ਨੂੰ ਨਸ਼ਿਆਂ ਖਿਲਾਫ਼ ਡਟਣ ਦੀ ਕੀਤੀ ਅਪੀਲ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ …