ਕਿਹਾ : ਪੁਲਿਸ ਪ੍ਰਸ਼ਾਸਨ ਵੱਲੋਂ ਦਿੱਤੀ ਗਈ ਅਧੂਰੀ ਜਾਣਕਾਰੀ ਕਾਰਨ ਚੌੜਾ ਨੂੰ ਮਿਲੀ ਰਿਹਾਈ
ਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਚੰਡੀਗੜ੍ਹ ਸਥਿਤ ਪਾਰਟੀ ਹੈਡਕੁਆਰਟਰ ਵਿਖੇ ਪ੍ਰੈਸ ਕਾਨਫਰੰਸ ਕੀਤੀ ਗਈ। ਪ੍ਰੈਸ ਕਾਨਫਰੰਸ ਦੌਰਾਨ ਸ਼ੋ੍ਰਮਣੀ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸੇਵਾ ਕਰਦੇ ਸਮੇਂ ਸੁਖਬੀਰ ਸਿੰਘ ਬਾਦਲ ’ਤੇ ਹਮਲਾ ਕਰਨ ਵਾਲੇ ਨਾਰਾਇਣ ਸਿੰਘ ਚੌੜਾ ਦੀ ਰਿਹਾਈ ਨੂੰ ਲੈ ਕੇ ਸਵਾਲ ਚੁੱਕੇ। ਡਾ. ਚੀਮਾ ਵੱਲੋਂ ਪੁਲਿਸ ਪ੍ਰਸ਼ਾਸਨ ’ਤੇ ਵੀ ਕਈ ਤਰ੍ਹਾਂ ਦੇ ਸਵਾਲ ਖੜ੍ਹੇ ਕੀਤੇ ਅਤੇ ਕਿਹਾ ਕਿ ਜਾਂਚ ਦੌਰਾਨ ਪੰਜਾਬ ਪੁਲਿਸ ਨੇ ਜਾਣ ਬੁੱਝ ਕੇ ਅਧੂਰੀ ਜਾਣਕਾਰੀ ਦਿੱਤੀ ਸੀ, ਜਿਸ ਕਾਰਨ ਚੌੜਾ ਜ਼ਮਾਨਤ ’ਤੇ ਰਿਹਾਅ ਹੋਏ ਹਨ। ਪ੍ਰੈਸ ਕਾਨਫਰੰਸ ਦੌਰਾਨ ਮਹੇਸ਼ਇੰਦਰ ਸਿੰਘ ਗਰੇਵਾਲ, ਹੀਰਾ ਸਿੰਘ ਗਾਬੜੀਆ ਅਤੇ ਐਡਵੋਕੇਟ ਅਰਸ਼ਦੀਪ ਕਲੇਰ ਵੀ ਮੌਜੂਦ ਸਨ। ਧਿਆਨ ਰਹੇ ਕਿ ਲੰਘੇ ਕੱਲ੍ਹ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪਰਮਬੰਸ ਸਿੰਘ ਬੰਟੀ ਰੋਮਾਣਾ ਵੱਲੋਂ ਨਰਾਇਣ ਸਿੰਘ ਚੌੜਾ ਨੂੰ ਮਿਲੀ ਜ਼ਮਾਨਤ ’ਤੇ ਸਵਾਲ ਚੁੱਕੇ ਸਨ।
Check Also
ਪੰਜਾਬ ਸਰਕਾਰ ਨੇ ਨਸ਼ਾ ਤਸਕਰਾਂ ਖਿਲਾਫ ਸੂਚਨਾ ਦੇਣ ਲਈ ਵਟਸਐਪ ਨੰਬਰ ਕੀਤਾ ਜਾਰੀ
ਭਗਵੰਤ ਮਾਨ ਨੇ ਪੰਜਾਬੀਆਂ ਨੂੰ ਨਸ਼ਿਆਂ ਖਿਲਾਫ਼ ਡਟਣ ਦੀ ਕੀਤੀ ਅਪੀਲ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ …