ਹੁਣ ਅਮਰੀਕਾ ‘ਚ ਨਾਗਰਿਕਤਾ ਦਾ ਸਬੂਤ ਜ਼ਰੂਰੀ
ਵਾਸ਼ਿੰਗਟਨ/ਬਿਊਰੋ ਨਿਊਜ਼ : ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਚੋਣਾਵੀ ਪ੍ਰਕਿਰਿਆ ਵਿਚ ਬਦਲਾਅ ਨਾਲ ਜੁੜੇ ਇਕ ਐਗਜ਼ੀਕਿਊਟਿਵ ਆਰਡਰ ‘ਤੇ ਦਸਤਖਤ ਕੀਤੇ। ਇਸਦੇ ਤਹਿਤ ਅਮਰੀਕੀ ਨਾਗਰਿਕਾਂ ਨੂੰ ਵੋਟਿੰਗ ਰਜਿਸਟ੍ਰੇਸ਼ਨ ਦੇ ਲਈ ਨਾਗਰਿਕਤਾ ਦਾ ਸਬੂਤ ਦੇਣਾ ਹੋਵੇਗਾ। ਟਰੰਪ ਨੇ ਇਹ ਆਦੇਸ਼ ਚੋਣਾਂ ਵਿਚ ਧੋਖਾਧੜੀ ਰੋਕਣ ਦੇ ਲਈ ਦਿੱਤਾ ਹੈ। ਟਰੰਪ ਪ੍ਰਸ਼ਾਸਨ ਦੇ ਅਧਿਕਾਰੀਆਂ ਦੇ ਮੁਤਾਬਕ ਇਸਦਾ ਮਕਸਦ ਵੋਟਰ ਸੂਚੀ ਵਿਚ ਗੈਰਕਾਨੂੰਨੀ ਰੂਪ ਵਿਚ ਸ਼ਾਮਲ ਪਰਵਾਸੀਆਂ ‘ਤੇ ਸ਼ਿਕੰਜਾ ਕੱਸਣਾ ਹੈ। ਟਰੰਪ ਨੇ 2020 ਦੀਆਂ ਚੋਣਾਂ ਵਿਚ ਆਪਣੀ ਹਾਰ ਦੇ ਪਿੱਛੇ ਫਰਜ਼ੀ ਵੋਟਿੰਗ ਨੂੰ ਵੀ ਇਕ ਕਾਰਨ ਦੱਸਿਆ ਸੀ। ਹਾਲਾਂਕਿ ਟਰੰਪ ਦੇ ਇਸ ਆਦੇਸ਼ ਨੂੰ ਸੂਬਿਆਂ ਨੇ ਅਦਾਲਤ ਵਿਚ ਚੁਣੌਤੀ ਦੇਣ ਦੀ ਤਿਆਰੀ ਵੀ ਕਰ ਲਈ ਹੈ।
Check Also
ਭਗੌੜੇ ਨੀਰਵ ਮੋਦੀ ਦੀ ਲੰਡਨ ’ਚ ਜ਼ਮਾਨਤ ਅਰਜ਼ੀ ਖਾਰਜ
ਪੀਐਨਬੀ ਨਾਲ 14,500 ਕਰੋੜ ਦੇ ਫਰਾਡ ਦਾ ਆਰੋਪ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ ਨੈਸ਼ਨਲ ਬੈਂਕ …