-16.5 C
Toronto
Tuesday, February 24, 2026
spot_img
Homeਹਫ਼ਤਾਵਾਰੀ ਫੇਰੀਕੈਲਗਰੀ ਦੇ ਬੋਅ ਵੈਲੀ ਕਾਲਜ ਰੇਲਵੇ ਸਟੇਸ਼ਨ 'ਤੇ ਭਾਰਤੀ ਮੁਟਿਆਰ ਦਾ ਗਲਾ...

ਕੈਲਗਰੀ ਦੇ ਬੋਅ ਵੈਲੀ ਕਾਲਜ ਰੇਲਵੇ ਸਟੇਸ਼ਨ ‘ਤੇ ਭਾਰਤੀ ਮੁਟਿਆਰ ਦਾ ਗਲਾ ਘੁੱਟਣ ਦੀ ਕੋਸ਼ਿਸ਼

ਕੈਲਗਰੀ/ਬਿਊਰੋ ਨਿਊਜ਼ : ਕੈਨੇਡਾ ਵਿਚ ਪਿਛਲੇ ਚਾਰ ਸਾਲਾਂ ਵਿੱਚ ਕੌਮਾਂਤਰੀ ਵਿਦਿਆਰਥੀਆਂ ਅਤੇ ਦੱਖਣੀ ਏਸ਼ੀਆਈ ਲੋਕਾਂ ਨੂੰ ਨਿਸ਼ਾਨਾ ਬਣਾਉਣ ਵਾਲੇ ਅਪਰਾਧਾਂ ਵਿੱਚ ਕਾਫ਼ੀ ਜ਼ਿਆਦਾ ਵਾਧਾ ਹੋਇਆ ਹੈ।
ਇਸੇ ਕੜੀ ਵਿਚ ਪਿਛਲੇ ਦਿਨੀਂ ਕੈਨੇਡਾ ਦੇ ਕੈਲਗਰੀ ਤੋਂ ਇਕ ਵੀਡੀਓ ਸਾਹਮਣੇ ਆਇਆ ਹੈ, ਜਿੱਥੇ ਇਕ ਵਿਅਕਤੀ ਨੇ ਬੋ ਵੈਲੀ ਕਾਲਜ ਟਰੇਨ ਸਟੇਸ਼ਨ ਦੇ ਪਲੈਟਫ਼ਾਰਮ ‘ਤੇ ਜਬਰਦਸਤੀ ਲੜਕੀ ਦਾ ਗਲ਼ਾ ਘੁੱਟਣ ਦੀ ਕੋਸ਼ਿਸ਼ ਕੀਤੀ।
ਇਸ ਘਟਨਾ ਦਾ ਵੀਡੀਓ ਸੋਸ਼ਲ ਮੀਡੀਆ ‘ਤੇ ਕਾਫ਼ੀ ਤੇਜੀ ਨਾਲ ਵਾਇਰਲ ਹੋ ਰਿਹਾ ਹੈ। ਕਈ ਸੋਸ਼ਲ ਮੀਡੀਆ ਪੋਸਟਾਂ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਪੀੜਤ ਲੜਕੀ ਭਾਰਤੀ ਹੈ।
ਆਨਲਾਈਨ ਤੇਜੀ ਨਾਲ ਵਾਇਰਲ ਹੋ ਰਹੀ ਵੀਡੀਓ ਵਿਚ ਦੇਖਿਆ ਜਾ ਸਕਦਾ ਹੈ ਕਿ ਨੀਲੇ ਰੰਗ ਦੀ ਜੈਕੇਟ ਅਤੇ ਗੂੜ੍ਹੇ ਸਲੇਟੀ ਰੰਗ ਦਾ ਟਰਾਊਜ਼ਰ ਪਾਈ ਇਕ ਵਿਅਕਤੀ ਨੇ ਲੜਕੀ ‘ਤੇ ਜਾਨ ਲੇਵਾ ਹਮਲਾ ਕਰ ਦਿੱਤਾ। ਉਂਝ ਅਜੇ ਤੱਕ ਹਮਲਾਵਰ ਦੀ ਪਛਾਣ ਨਹੀਂ ਹੋ ਸਕੀ ਹੈ।
ਹਮਲਾਵਰ ਨੇ ਪਲੈਟਫਾਰਮ ‘ਤੇ ਮੌਜੂਦ ‘ਭਾਰਤੀ’ ਲੜਕੀ ‘ਤੇ ਹਮਲਾ ਕਿਉਂ ਕੀਤਾ, ਇਸ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ।

 

RELATED ARTICLES
POPULAR POSTS