ਦਿੱਲੀ ਦੀ ਰੇਖਾ ਗੁਪਤਾ ਸਰਕਾਰ ਨੇ ਸਰਵੇ ਲਈ ਰੱਖਿਆ 10 ਕਰੋੜ ਰੁਪਏ ਦਾ ਬਜਟ
ਨਵੀਂ ਦਿੱਲੀ/ਬਿਊਰੋ ਨਿਊਜ਼ : ਦੇਸ਼ ਦੀ ਰਾਜਧਾਨੀ ਨਵੀਂ ਦਿੱਲੀ ਸਥਿਤ ਤਿਹਾੜ ਜੇਲ੍ਹ ‘ਚ ਕੈਦੀਆਂ ਦੀ ਭੀੜ ਨੂੰ ਘੱਟ ਕਰਨ ਲਈ ਇਸ ਨੂੰ ਸ਼ਹਿਰ ਤੋਂ ਬਾਹਰ ਸ਼ਿਫਟ ਕਰਨ ਦੀ ਯੋਜਨਾ ਬਣਾਈ ਗਈ ਹੈ। ਇਸ ਤਰ੍ਹਾਂ ਕਰਨ ਜੇਲ੍ਹ ਅੰਦਰ ਬੰਦ ਕੈਦੀਆਂ ਨੂੰ ਵੀ ਫਾਇਦਾ ਮਿਲੇਗਾ। ਇਸ ਦੇ ਸਰਵੇ ਅਤੇ ਐਡਵਾਈਜ਼ਰੀ ਦੇ ਲਈ ਸਾਲ 2025-26 ਦੇ ਬਜਟ ‘ਚ ਰੇਖਾ ਗੁਪਤਾ ਸਰਕਾਰ ਵੱਲੋਂ 10 ਕਰੋੜ ਰੁਪਏ ਰੱਖੇ ਗਏ ਹਨ। ਤਿਹਾੜ ਜੇਲ੍ਹ ਨਾਲ ਜੁੜੇ ਸੂਤਰਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਜੇਲ੍ਹ ਪ੍ਰਸ਼ਾਸਨ ਨੇ ਬਪਰੌਲਾ ‘ਚ ਥਾਂ ਮੰਗੀ ਸੀ ਪ੍ਰੰਤੂ ਕਿਸੇ ਕਾਰਨ ਉਥੇ ਜਗ੍ਹਾ ਨਹੀਂ ਮਿਲ ਸਕੀ। ਜਦਕਿ ਜੇਲ੍ਹ ਪ੍ਰਸ਼ਾਸਨ ਨੇ ਦਿੱਲੀ ਸਰਕਾਰ ਨੂੰ ਕਿਤੇ ਹੋਰ 100 ਏਕੜ ਜ਼ਮੀਨ ਮੁਹੱਈਆ ਕਰਵਾਉਣ ਦੇ ਲਈ ਪੱਤਰ ਵੀ ਲਿਖਿਆ ਹੈ। ਇਸ ਤੋਂ ਇਲਾਵਾ ਜੇਲ੍ਹ ਦੀਆਂ ਦੋ ਮੰਜ਼ਿਲਾਂ ਹੋਰ ਵਧਾਉਣ ਦਾ ਮਤਾ ਵੀ ਦਿੱਤਾ ਗਿਆ ਹੈ, ਜਿਸ ਨਾਲ ਤਿਹਾੜ ਜੇਲ੍ਹ ‘ਚ ਕੈਦੀ ਰੱਖਣ ਦੀ ਸਮਰੱਥਾ ਤਿੰਨ ਗੁਣਾ ਹੋਰ ਵਧ ਜਾਵੇਗੀ।
Check Also
ਕੋਵਿਡ ਵੈਕਸੀਨ ਦਾ ਅਚਾਨਕ ਹੋ ਰਹੀਆਂ ਮੌਤਾਂ ਨਾਲ ਕੋਈ ਸਬੰਧ ਨਹੀਂ
18 ਤੋਂ 45 ਸਾਲ ਦੇ ਵਿਅਕਤੀਆਂ ਦੀ ਅਚਾਨਕ ਮੌਤ ’ਤੇ ਹੋਈ ਸਟੱਡੀ ਨਵੀਂ ਦਿੱਲੀ/ਬਿਊਰੋ …