6 ਹਜ਼ਾਰ ਕਰੋੜ ਰੁਪਏ ਦੇ ਮਹਾਦੇਵ ਐਪ ਘੁਟਾਲੇ ਦਾ ਹੈ ਮਾਮਲਾ
ਨਵੀਂ ਦਿੱਲੀ/ਬਿਊਰੋ ਨਿਊਜ਼ : ਸੀਬੀਆਈ ਨੇ 6000 ਕਰੋੜ ਦੇ ਮਹਾਦੇਵ ਐਪ ਘੁਟਾਲਾ ਮਾਮਲੇ ‘ਚ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਕਾਂਗਰਸ ਦੇ ਇੰਚਾਰਜ ਭੂਪੇਸ਼ ਬਘੇਲ ਦੀ ਰਿਹਾਇਸ਼ ‘ਤੇ ਅੱਜ ਛਾਪਾ ਮਾਰਿਆ।
ਸੀਬੀਆਈ ਵੱਲੋਂ ਬਘੇਲ ਦੇ ਰਾਏਪੁਰ ਅਤੇ ਭਿਲਾਈ ਸਥਿਤ ਘਰਾਂ ਦੇ ਨਾਲ-ਨਾਲ ਇਕ ਪੁਲੀਸ ਅਧਿਕਾਰੀ ਅਤੇ ਮੁੱਖ ਮੰਤਰੀ ਦੇ ਕਰੀਬੀ ਸਹਿਯੋਗੀ ਦੇ ਘਰਾਂ ‘ਤੇ ਵੀ ਦਸਤਕ ਦਿੱਤੀ ਗਈ। ਜ਼ਿਕਰਯੋਗ ਹੈ ਕਿ ਸੀਬੀਆਈ ਨੇ ਛੱਤੀਸਗੜ੍ਹ ਪੁਲੀਸ ਦੀ ਅਪਰਾਧ ਸ਼ਾਖਾ ਤੋਂ ਜਾਂਚ ਆਪਣੇ ਹੱਥਾਂ ਵਿੱਚ ਲੈ ਲਈ ਹੈ। ਜਦਕਿ ਭੁਪੇਸ਼ ਬਘੇਲ ਨੇ ਆਰਥਿਕ ਅਪਰਾਧ ਸ਼ਾਖਾ ਵੱਲੋਂ ਦਰਜ ਕੀਤੀ ਗਈ ਐੱਫਆਈਆਰ ਨੂੰ ਸਿਆਸਤ ਤੋਂ ਪ੍ਰੇਰਿਤ ਦੱਸਿਆ ਸੀ।
ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਵੀ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਈਡੀ ਵੱਲੋਂ ਆਰੋਪ ਲਗਾਇਆ ਗਿਆ ਸੀ ਕਿ ਇਸ ਮਾਮਲੇ ‘ਚ ਛੱਤੀਸਗੜ੍ਹ ਦੇ ਕਈ ਸਿਆਸਤਦਾਨਾਂ ਅਤੇ ਨੌਕਰਸ਼ਾਹਾਂ ਦੀ ਸ਼ਮੂਲੀਅਤ ਹੈ।
Check Also
ਵਕਫ ਸੋਧ ਬਿੱਲ ਭਾਰਤੀ ਲੋਕ ਸਭਾ ’ਚ ਪੇਸ਼
ਅਖਿਲੇਸ਼ ਨੇ ਇਸ ਬਿੱਲ ਨੂੰ ਮੁਸਲਿਮ ਭਾਈਚਾਰੇ ਖਿਲਾਫ ਦੱਸੀ ਸਾਜਿਸ਼ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਦੇ …