ਕਿਹਾ : ਵਿਰੋਧੀ ਧਿਰ ਦੇ ਸਵਾਲਾਂ ਦਾ ਵੀ ਨਹੀਂ ਦਿੱਤਾ ਜਾਂਦਾ ਜਵਾਬ
ਨਵੀਂ ਦਿੱਲੀ/ਬਿਊਰੋ ਨਿਊਜ਼ : ਲੋਕ ਸਭਾ ਦੇ ਬਜਟ ਸੈਸ਼ਨ ਦਾ ਦੂਜਾ ਗੇੜ ਜਾਰੀ ਹੈ। ਇਸ ਦੌਰਾਨ ਲੋਕ ਸਭਾ ‘ਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨੇ ਗੰਭੀਰ ਅਰੋਪ ਲਗਾਇਆ ਕਿ ਮੈਨੂੰ ਲੋਕ ਸਭਾ ‘ਚ ਬੋਲਣ ਨਹੀਂ ਦਿੱਤਾ ਜਾਂਦਾ।
ਉਨ੍ਹਾਂ ਕਿਹਾ ਕਿ ਲੋਕ ਸਭਾ ਨੂੰ ਅਲੋਕਤੰਤਰਿਕ ਤਰੀਕੇ ਨਾਲ ਚਲਾਇਆ ਜਾ ਰਿਹਾ ਹੈ ਅਤੇ ਵਿਰੋਧੀ ਧਿਰ ਵੱਲੋਂ ਕੀਤੇ ਜਾਂਦੇ ਸਵਾਲਾਂ ਦਾ ਜਵਾਬ ਨਹੀਂ ਦਿੱਤਾ ਜਾਂਦਾ।
ਰਾਹੁਲ ਗਾਂਧੀ ਨੇ ਕਿਹਾ ਕਿ ਸੰਸਦ ਕੇਵਲ ਸਰਕਾਰ ਦੇ ਲਈ ਹੀ ਚਲ ਰਹੀ ਹੈ। ਇਸ ਦੇ ਚਲਦਿਆਂ ਵਿਰੋਧੀ ਧਿਰ ਦੇ 70 ਸੰਸਦ ਮੈਂਬਰਾਂ ਨੇ ਲੋਕ ਸਭਾ ਦੇ ਸਪੀਕਰ ਓਮ ਬਿਰਲਾ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਸਪੀਕਰ ਕੋਲ ਆਪਣੀ ਨਾਰਾਜ਼ਗੀ ਪ੍ਰਗਟਾਈ। ਸੰਸਦ ਮੈਂਬਰ ਰਾਹੁਲ ਗਾਂਧੀ ਨੇ ਕਿਹਾ ਕਿ ਲੋਕਤੰਤਰ ‘ਚ ਸਰਕਾਰ ਅਤੇ ਵਿਰੋਧੀ ਧਿਰ ਦੀ ਆਪਣੀ-ਆਪਣੀ ਜਗ੍ਹਾ ਹੁੰਦੀ ਹੈ। ਪਰ ਮੌਜੂਦਾ ਸਰਕਾਰ ‘ਚ ਵਿਰੋਧੀ ਧਿਰ ਲਈ ਕੋਈ ਜਗ੍ਹਾ ਨਹੀਂ ਹੈ ਅਤੇ ਇਥੇ ਸਿਰਫ਼ ਸਰਕਾਰ ਲਈ ਜਗ੍ਹਾ ਝਭ
Check Also
ਕੋਵਿਡ ਵੈਕਸੀਨ ਦਾ ਅਚਾਨਕ ਹੋ ਰਹੀਆਂ ਮੌਤਾਂ ਨਾਲ ਕੋਈ ਸਬੰਧ ਨਹੀਂ
18 ਤੋਂ 45 ਸਾਲ ਦੇ ਵਿਅਕਤੀਆਂ ਦੀ ਅਚਾਨਕ ਮੌਤ ’ਤੇ ਹੋਈ ਸਟੱਡੀ ਨਵੀਂ ਦਿੱਲੀ/ਬਿਊਰੋ …