21.5 C
Toronto
Friday, June 12, 2026
spot_img
Homeਭਾਰਤਦਿੱਲੀ ਹਾਈਕੋਰਟ ਦੇ ਜੱਜ ਦੇ ਬੰਗਲੇ 'ਚੋਂ ਮਿਲਿਆ ਭਾਰੀ ਕੈਸ਼

ਦਿੱਲੀ ਹਾਈਕੋਰਟ ਦੇ ਜੱਜ ਦੇ ਬੰਗਲੇ ‘ਚੋਂ ਮਿਲਿਆ ਭਾਰੀ ਕੈਸ਼

ਨਵੀਂ ਦਿੱਲੀ : ਦਿੱਲੀ ਹਾਈਕੋਰਟ ਦੇ ਜੱਜ ਜਸਟਿਸ ਯਸ਼ਵੰਤ ਵਰਮਾ ਦੇ ਘਰ ‘ਚੋਂ ਵੱਡੀ ਮਾਤਰਾ ਵਿਚ ਕੈਸ਼ ਬਰਾਮਦ ਹੋਇਆ ਹੈ। ਇਸ ਤੋਂ ਬਾਅਦ ਯਸ਼ਵੰਤ ਵਰਮਾ ਦੇ ਤਬਾਦਲੇ ਦੀ ਸਿਫਾਰਸ਼ ਵੀ ਕੀਤੀ ਗਈ ਹੈ। ਸੁਪਰੀਮ ਕੋਰਟ ਦੀ ਕੋਲੀਜ਼ਿਅਮ ਨੇ ਉਨ੍ਹਾਂ ਨੂੰ ਵਾਪਸ ਇਲਾਹਾਬਾਦ ਹਾਈਕੋਰਟ ਵਿਚ ਭੇਜਣ ਦਾ ਫੈਸਲਾ ਕੀਤਾ ਹੈ। ਮੀਡੀਆ ਤੋਂ ਮਿਲੀ ਜਾਣਕਾਰੀ ਅਨੁਸਾਰ ਹੋਲੀ ਦੀਆਂ ਛੁੱਟੀਆਂ ਦੌਰਾਨ ਜਸਟਿਸ ਵਰਮਾ ਦੇ ਦਿੱਲੀ ਸਥਿਤ ਸਰਕਾਰੀ ਬੰਗਲੇ ‘ਚ ਅੱਗ ਲੱਗ ਗਈ ਸੀ। ਜਦੋਂ ਪੁਲਿਸ ਅਤੇ ਫਾਇਰ ਬ੍ਰਿਗੇਡ ਦੀ ਟੀਮ ਅੱਗ ਬੁਝਾਉਣ ਲਈ ਗਈ ਤਾਂ ਉਨ੍ਹਾਂ ਨੂੰ ਉਥੋਂ ਭਾਰੀ ਮਾਤਰਾ ਵਿਚ ਕੈਸ਼ ਮਿਲਿਆ। ਸੁਪਰੀਮ ਕੋਰਟ ਦੇ ਚੀਫ ਜਸਟਿਸ ਸੰਜੀਵ ਖੰਨਾ ਨੂੰ ਜਦੋਂ ਇਸ ਸਬੰਧੀ ਜਾਣਕਾਰੀ ਮਿਲੀ ਤਾਂ ਯਸ਼ਵੰਤ ਵਰਮਾ ਦਾ ਤਬਾਦਲਾ ਕਰ ਦਿੱਤਾ ਗਿਆ। ਇਸਦੇ ਚੱਲਦਿਆਂ ਕਾਂਗਰਸੀ ਸੰਸਦ ਮੈਂਬਰਾਂ ਨੇ ਰਾਜ ਸਭਾ ਵਿਚ ਵੀ ਇਹ ਮੁੱਦਾ ਉਠਾਇਆ ਹੈ।

RELATED ARTICLES
POPULAR POSTS