Breaking News
Home / ਪੰਜਾਬ / ਡਾ. ਦਲਜੀਤ ਸਿੰਘ ਚੀਮਾ ਨੇ ਨਾਰਾਇਣ ਸਿੰਘ ਚੌੜਾ ਦੀ ਰਿਹਾਈ ‘ਤੇ ਚੁੱਕੇ ਸਵਾਲ

ਡਾ. ਦਲਜੀਤ ਸਿੰਘ ਚੀਮਾ ਨੇ ਨਾਰਾਇਣ ਸਿੰਘ ਚੌੜਾ ਦੀ ਰਿਹਾਈ ‘ਤੇ ਚੁੱਕੇ ਸਵਾਲ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਚੰਡੀਗੜ੍ਹ ਸਥਿਤ ਪਾਰਟੀ ਹੈਡਕੁਆਰਟਰ ਵਿਖੇ ਪ੍ਰੈਸ ਕਾਨਫਰੰਸ ਕੀਤੀ ਗਈ। ਪ੍ਰੈਸ ਕਾਨਫਰੰਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸੇਵਾ ਕਰਦੇ ਸਮੇਂ ਸੁਖਬੀਰ ਸਿੰਘ ਬਾਦਲ ‘ਤੇ ਹਮਲਾ ਕਰਨ ਵਾਲੇ ਨਾਰਾਇਣ ਸਿੰਘ ਚੌੜਾ ਦੀ ਰਿਹਾਈ ਨੂੰ ਲੈ ਕੇ ਸਵਾਲ ਚੁੱਕੇ। ਡਾ. ਚੀਮਾ ਵੱਲੋਂ ਪੁਲਿਸ ਪ੍ਰਸ਼ਾਸਨ ‘ਤੇ ਵੀ ਕਈ ਤਰ੍ਹਾਂ ਦੇ ਸਵਾਲ ਖੜ੍ਹੇ ਕੀਤੇ ਅਤੇ ਕਿਹਾ ਕਿ ਜਾਂਚ ਦੌਰਾਨ ਪੰਜਾਬ ਪੁਲਿਸ ਨੇ ਜਾਣ ਬੁੱਝ ਕੇ ਅਧੂਰੀ ਜਾਣਕਾਰੀ ਦਿੱਤੀ ਸੀ, ਜਿਸ ਕਾਰਨ ਚੌੜਾ ਜ਼ਮਾਨਤ ‘ਤੇ ਰਿਹਾਅ ਹੋਏ ਹਨ। ਪ੍ਰੈਸ ਕਾਨਫਰੰਸ ਦੌਰਾਨ ਮਹੇਸ਼ਇੰਦਰ ਸਿੰਘ ਗਰੇਵਾਲ, ਹੀਰਾ ਸਿੰਘ ਗਾਬੜੀਆ ਅਤੇ ਐਡਵੋਕੇਟ ਅਰਸ਼ਦੀਪ ਕਲੇਰ ਵੀ ਮੌਜੂਦ ਸਨ। ਧਿਆਨ ਰਹੇ ਕਿ ਲੰਘੇ ਕੱਲ੍ਹ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪਰਮਬੰਸ ਸਿੰਘ ਬੰਟੀ ਰੋਮਾਣਾ ਵੱਲੋਂ ਨਰਾਇਣ ਸਿੰਘ ਚੌੜਾ ਨੂੰ ਮਿਲੀ ਜ਼ਮਾਨਤ ‘ਤੇ ਸਵਾਲ ਚੁੱਕੇ ਸਨ।

Check Also

ਜਥੇਦਾਰ ਗੜਗੱਜ ਨੇ ਖਾਲਸਾ ਸਾਜਨਾ ਦਿਵਸ ਮੌਕੇ ਦਿੱਤਾ ਸੰਗਤਾਂ ਨੂੰ ਸੰਦੇਸ਼

ਕਿਹਾ : 13 ਅਪ੍ਰੈਲ ਵਾਲੇ ਦਿਨ ਆਪਣੇ ਘਰਾਂ ’ਤੇ ਝੁਲਾਓ ਖਾਲਸਾਈ ਨਿਸ਼ਾਨ ਸਾਹਿਬ ਅੰਮਿ੍ਰਤਸਰ/ਬਿਊਰੋ ਨਿਊਜ਼ …