ਚੰਡੀਗੜ੍ਹ : ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਦਫਤਰਾਂ ਵਿੱਚ ਸ਼ਹੀਦ ਭਗਤ ਸਿੰਘ ਦੀਆਂ ਤਸਵੀਰਾਂ ਮਹਿਜ਼ ਦਿਖਾਵੇ ਲਈ ਲਗਾਈਆਂ ਹੋਈਆਂ ਹਨ। ਇਸ ਗੱਲ ਦਾ ਪ੍ਰਗਟਾਵਾ ਬਾਜਵਾ ਅਤੇ ਹੋਰ ਕਾਂਗਰਸੀ ਵਿਧਾਇਕਾਂ ਨੇ ਵਿਧਾਨ ਸਭਾ ਵਿੱਚੋਂ ਵਾਕ ਆਊਟ ਕਰਨ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਵਿਧਾਨ ਸਭਾ ਵਿੱਚ ਸ਼ਹੀਦ ਭਗਤ ਸਿੰਘ ਨੂੰ ਭਾਰਤ ਰਤਨ ਐਵਾਰਡ ਦਿੱਤੇ ਜਾਣ ਲਈ ਮਤਾ ਪੇਸ਼ ਕੀਤਾ ਸੀ, ਜਿਸ ਨੂੰ ਵਿਧਾਨ ਸਭਾ ਸਪੀਕਰ ਵੱਲੋਂ ਠੁਕਰਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਆਮ ਆਦਮੀ ਪਾਰਟੀ ਦਾ ਸ਼ਹੀਦਾਂ ਪ੍ਰਤੀ ਰਵੱਈਆ ਜੱਗਜ਼ਾਹਰ ਹੋ ਗਿਆ ਹੈ।
Check Also
ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਸੰਤ ਬਲਬੀਰ ਸਿੰਘ ਸੀਚੇਵਾਲ
ਕਿਹਾ : ਸਾਨੂੰ ਸਾਰਿਆਂ ਨੂੰ ਵਾਤਾਵਰਣ ਬਚਾਉਣ ਲਈ ਆਉਣਾ ਚਾਹੀਦੈ ਅੱਗੇ ਅੰਮਿ੍ਰਤਸਰ/ਬਿਊਰੋ ਨਿਊਜ਼ ਰਾਜ ਸਭਾ …