3.2 C
Toronto
Tuesday, December 23, 2025
spot_img
Homeਪੰਜਾਬਸੰਤ ਬਲਬੀਰ ਸਿੰਘ ਸੀਚੇਵਾਲ ਮਾਡਲ ਮਾਮਲੇ 'ਚ ਪ੍ਰਤਾਪ ਸਿੰਘ ਬਾਜਵਾ ਖਿਲਾਫ ਨਿੰਦਾ...

ਸੰਤ ਬਲਬੀਰ ਸਿੰਘ ਸੀਚੇਵਾਲ ਮਾਡਲ ਮਾਮਲੇ ‘ਚ ਪ੍ਰਤਾਪ ਸਿੰਘ ਬਾਜਵਾ ਖਿਲਾਫ ਨਿੰਦਾ ਮਤਾ ਪਾਸ

ਸੀਚੇਵਾਲ ਮਾਡਲ ‘ਤੇ ਹੋਈ ਪੰਜਾਬ ਵਿਧਾਨ ਸਭਾ ‘ਚ ਗਰਮਾ-ਗਰਮੀ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ‘ਚ ਵੀਰਵਾਰ ਨੂੰ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਦੇ ਮਾਮਲੇ ‘ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਖਿਲਾਫ ਨਿੰਦਾ ਮਤਾ ਪਾਸ ਕਰ ਦਿੱਤਾ ਗਿਆ। ਇਸ ਤੋਂ ਪਹਿਲਾਂ ਪੰਜਾਬ ਵਿਧਾਨ ਸਭਾ ‘ਚ ਸੀਚੇਵਾਲ ਦੇ ਮਾਮਲੇ ‘ਤੇ ਸਿਫਰ ਕਾਲ ਦੌਰਾਨ ਹੰਗਾਮਾ ਵੀ ਹੋਇਆ। ਬਜਟ ਇਜਲਾਸ ਦੌਰਾਨ ‘ਸੀਚੇਵਾਲ ਮਾਡਲ’ ਨੂੰ ਲੈ ਕੇ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵਿਚਾਲੇ ਤਿੱਖੀ ਬਹਿਸ ਹੋ ਗਈ। ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਮੰਗ ਕੀਤੀ ਕਿ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਪ੍ਰਤੀ ਵਰਤੀ ਗਈ ਸ਼ਬਦਾਵਲੀ ਲਈ ਪ੍ਰਤਾਪ ਸਿੰਘ ਬਾਜਵਾ ਮੁਆਫੀ ਮੰਗਣ। ‘ਆਪ’ ਦੇ ਸੂਬਾ ਪ੍ਰਧਾਨ ਅਤੇ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪ੍ਰਤਾਪ ਸਿੰਘ ਬਾਜਵਾ ਸਿਰਫ ਆਪਣੀ ਗੱਲ ਕਹਿਣ ਲਈ ਕੁਝ ਸਮੇਂ ਲਈ ਹੀ ਸਦਨ ਵਿਚ ਆਏ ਅਤੇ ਬਿਨਾਂ ਕਿਸੇ ਦੀ ਗੱਲ ਸੁਣੇ ਚਲੇ ਗਏ। ਇਸ ਦੌਰਾਨ ਵਿਰੋਧੀ ਧਿਰ ਕਾਂਗਰਸ ਵਲੋਂ ਸਦਨ ਵਿਚ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ ਗਈ ਅਤੇ ਕਾਂਗਰਸੀ ਵਿਧਾਇਕਾਂ ਨੇ ਸਦਨ ‘ਚੋਂ ਵਾਕ ਆਊਟ ਕਰ ਦਿੱਤਾ।

 

RELATED ARTICLES
POPULAR POSTS