2.5 C
Toronto
Saturday, November 15, 2025
spot_img
HomeਕੈਨੇਡਾFrontਕਿਸਾਨ ਆਗੂ ਡੱਲੇਵਾਲ ਨੇ ਖਤਮ ਕੀਤੀ ਭੁੱਖ ਹੜਤਾਲ, ਮਰਨ ਵਰਤ ਰਹੇਗਾ ਜਾਰੀ

ਕਿਸਾਨ ਆਗੂ ਡੱਲੇਵਾਲ ਨੇ ਖਤਮ ਕੀਤੀ ਭੁੱਖ ਹੜਤਾਲ, ਮਰਨ ਵਰਤ ਰਹੇਗਾ ਜਾਰੀ

ਪੰਜਾਬ ਸਰਕਾਰ ਦੇ ਐਡਵੋਕੇਟ ਜਨਰਲ ਨੇ ਸੁਪਰੀਮ ਕੋਰਟ ਨੂੰ ਵੀ ਦਿੱਤੀ ਜਾਣਕਾਰੀ
ਪਟਿਆਲਾ/ਬਿਊਰੋ ਨਿਊਜ਼
ਪਿਛਲੇ ਦਿਨਾਂ ਤੋਂ ਪਟਿਆਲਾ ਵਿਚ ਪਾਰਕ ਹਸਪਤਾਲ ਵਿਖੇ ਜ਼ੇਰੇ ਇਲਾਜ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਸਾਰੇ ਕਿਸਾਨਾਂ ਦੀ ਰਿਹਾਈ ਹੋ ਜਾਣ ਉਪਰੰਤ ਪਾਣੀ ਪੀ ਕੇ ਭੁੱਖ ਹੜਤਾਲ ਖਤਮ ਕਰ ਦਿੱਤੀ ਹੈ। ਜਿਸ ਦੌਰਾਨ ਰਿਟਾਇਰਡ ਏਡੀਜੀਪੀ ਜਸਕਰਨ ਸਿੰਘ ਅਤੇ ਰਿਟਾਇਰਡ ਡੀਆਈਜੀ ਨਰਿੰਦਰ ਭਾਰਗਵ ਨੇ ਉਨਾਂ ਨੂੰ ਪਾਣੀ ਪਿਲਾਇਆ। ਇਸ ਮੌਕੇ ਕਿਸਾਨ ਯੂਨੀਅਨ ਦੇ ਜਨਰਲ ਸਕੱਤਰ ਕਾਕਾ ਸਿੰਘ ਕੋਟੜਾ ਅਤੇ ਦੋ ਹੋਰ ਕਿਸਾਨ ਆਗੂ ਸੁਖਜੀਤ ਸਿੰਘ ਹਰਦੋਝੰਡੇ ਅਤੇ ਕੋਹਾੜ ਵੀ ਮੌਜੂਦ ਰਹੇ। ਜ਼ਿਕਰਯੋਗ ਹੈ ਕਿ ਸਰਕਾਰ ਵੱਲੋਂ ਕਿਸਾਨੀ ਮੋਰਚਿਆਂ ਖਿਲਾਫ ਕੀਤੀ ਕਾਰਵਾਈ ਦੇ ਰੋਸ ਵਜੋਂ ਡੱਲੇਵਾਲ ਨੇ 19 ਮਾਰਚ ਤੋਂ ਪਾਣੀ ਪੀਣਾ ਵੀ ਛੱਡ ਦਿੱਤਾ ਸੀ ਅਤੇ ਨਾ ਹੀ ਉਹ ਟਰੀਟਮੈਂਟ ਲੈ ਰਹੇ ਸਨ। ਕਿਸਾਨਾਂ ਦੀ ਰਿਹਾਈ ਉਪਰੰਤ ਅੱਜ ਸ਼ੁੱਕਰਵਾਰ ਤੋਂ ਉਨ੍ਹਾਂ ਨੇ ਪਾਣੀ ਪੀਣਾ ਸ਼ੁਰੂ ਕਰ ਦਿੱਤਾ ਤੇ ਟਰੀਟਮੈਂਟ ਲੈਣ ਦੀ ਸਹਿਮਤੀ ਵੀ ਦੇ ਦਿੱਤੀ ਹੈ। ਇਸਦੇ ਚੱਲਦਿਆਂ ਡੱਲੇਵਾਲ ਦਾ ਕਹਿਣਾ ਸੀ ਕਿ ਉਨ੍ਹਾਂ ਦਾ ਮਰਨ ਵਰਤ ਕਿਸਾਨੀ ਮੰਗਾਂ ਦੀ ਪੂਰਤੀ ਤੱਕ ਜਾਰੀ ਰਹੇਗਾ। ਉਧਰ ਦੂਜੇ ਪਾਸੇ ਪੰਜਾਬ ਦੇ ਐਡਵੋਕੇਟ ਜਨਰਲ ਗੁਰਮਿੰਦਰ ਸਿੰਘ ਨੇ ਸੁਪਰੀਮ ਕੋਰਟ ਨੂੰ ਦੱਸਿਆ ਕਿ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਪਾਣੀ ਸਵੀਕਾਰ ਕੀਤਾ ਹੈ।
RELATED ARTICLES
POPULAR POSTS