21.8 C
Toronto
Monday, July 20, 2026
spot_img
HomeਕੈਨੇਡਾFrontਡੋਨਾਲਡ ਟਰੰਪ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦੱਸਿਆ ਚੰਗਾ ਦੋਸਤ

ਡੋਨਾਲਡ ਟਰੰਪ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦੱਸਿਆ ਚੰਗਾ ਦੋਸਤ


ਕਿਹਾ : ਭਾਰਤ ਦੁਨੀਆ ਦੇ ਸਭ ਤੋਂ ਵੱਧ ਟੈਕਸ ਲਗਾਉਣ ਵਾਲਾ ਦੇਸ਼
ਨਿਊਯਾਰਕ/ਬਿਊਰੋ ਨਿਊਜ਼ : ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਬਹੁਤ ਹੀ ਸਮਾਰਟ ਆਦਮੀ ਅਤੇ ਇੱਕ ਚੰਗਾ ਦੋਸਤ ਦੱਸਿਆ ਹੈ। ਉਨ੍ਹਾਂ ਇਸ ਗੱਲ ’ਤੇ ਵੀ ਜ਼ੋਰ ਦਿੱਤਾ ਹੈ ਕਿ ਟੈਕਸ ਗੱਲਬਾਤ ਭਾਰਤ ਅਤੇ ਅਮਰੀਕਾ ਵਿਚਕਾਰ ਬਹੁਤ ਵਧੀਆ ਢੰਗ ਨਾਲ ਕੰਮ ਕਰੇਗੀ। ਇਹ ਟਿੱਪਣੀਆਂ ਮਹੱਤਵਪੂਰਨ ਮੰਨੀਆਂ ਜਾ ਜਾਰੀਆਂ ਹਨ, ਕਿਉਂਕਿ ਟਰੰਪ ਨੇ ਵਾਰ-ਵਾਰ ਭਾਰਤ ਅਤੇ ਹੋਰ ਦੇਸ਼ਾਂ ਵੱਲੋਂ ਅਮਰੀਕੀ ਸਾਮਾਨਾਂ ’ਤੇ ਲਗਾਏ ਗਏ ਉੱਚ ਟੈਕਸਾਂ ਦੀ ਆਲੋਚਨਾ ਕੀਤੀ ਹੈ। ਅਮਰੀਕੀ ਰਾਸ਼ਟਰਪਤੀ ਨੇ ਸ਼ੁੱਕਰਵਾਰ ਨੂੰ ਵ੍ਹਾਈਟ ਹਾਊਸ ਵਿੱਚ ਕਿਹਾ, ਪ੍ਰਧਾਨ ਮੰਤਰੀ ਮੋਦੀ ਹਾਲ ਹੀ ਵਿੱਚ ਇੱਥੇ ਆਏ ਸਨ ਅਤੇ ਅਸੀਂ ਹਮੇਸ਼ਾ ਬਹੁਤ ਚੰਗੇ ਦੋਸਤ ਰਹੇ ਹਾਂ। ਟਰੰਪ ਨੇ ਕਿਹਾ, ਭਾਰਤ ਦੁਨੀਆ ਦੇ ਸਭ ਤੋਂ ਵੱਧ ਟੈਕਸ ਲਗਾਉਣ ਵਾਲੇ ਦੇਸ਼ਾਂ ਵਿੱਚੋਂ ਇਕ ਹੈ, ਇਹ ਬੇਰਹਿਮੀ ਹੈ। ਉਹ (ਮੋਦੀ) ਇੱਕ ਬਹੁਤ ਹੀ ਸਿਆਣੇ ਆਦਮੀ ਹਨ ਅਤੇ ਮੇਰੇ ਇੱਕ ਚੰਗੇ ਦੋਸਤ ਹਨ। ਸਾਡੀਆਂ ਬਹੁਤ ਵਧੀਆ ਗੱਲਬਾਤਾਂ ਹੋਈਆਂ। ਮੈਨੂੰ ਲੱਗਦਾ ਹੈ ਕਿ ਇਹ ਭਾਰਤ ਅਤੇ ਸਾਡੇ ਦੇਸ਼ ਵਿਚਕਾਰ ਬਹੁਤ ਵਧੀਆ ਢੰਗ ਨਾਲ ਕੰਮ ਕਰਨ ਜਾ ਰਿਹਾ ਹੈ। ਟਰੰਪ ਨੇ ਪਹਿਲਾਂ ਕਿਹਾ ਸੀ ਕਿ ਭਾਰਤ ਇਕ ਬਹੁਤ ਹੀ ਉੱਚ-ਟੈਕਸ ਵਾਲਾ ਦੇਸ਼ ਹੈ ਅਤੇ ਦੁਹਰਾਇਆ ਸੀ ਕਿ ਅਮਰੀਕੀ ਸਾਮਾਨਾਂ ’ਤੇ ਟੈਕਸ ਲਗਾਉਣ ਵਾਲੇ ਦੇਸ਼ਾਂ ’ਤੇ ਪਰਸਪਰ ਟੈਰਿਫ 2 ਅਪ੍ਰੈਲ ਤੋਂ ਸ਼ੁਰੂ ਹੋਣਗੇ।

RELATED ARTICLES
POPULAR POSTS