ਗਿਆਨੀ ਗੜਗੱਜ ਨੇ ਹਰ ਸੰਭਵ ਮਦਦ ਦਾ ਦਿੱਤਾ ਭਰੋਸਾ
ਅੰਮਿ੍ਰਤਸਰ/ਬਿਊਰੋ ਨਿਊਜ਼ : ਪਾਸਟਰ ਬਜਿੰਦਰ ਤੋਂ ਪੀੜਤ ਦੋ ਮਹਿਲਾਵਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜ ਕੇ ਮੁਲਾਕਾਤ ਕੀਤੀ। ਪੀੜਤ ਮਹਿਲਾਵਾਂ ਨੇ ਗਿਆਨੀ ਗੜਗੱਜ ਨੂੰ ਆਪ ਬੀਤੀ ਸੁਣਾਈ, ਜਿਸ ਤੋਂ ਗਿਆਨੀ ਗੜਗੱਜ ਨੇ ਪੀੜਤ ਮਹਿਲਾਵਾਂ ਨੂੰ ਹਰ ਸੰਭਵ ਮਦਦ ਦੇਣ ਦਾ ਭਰੋਸਾ ਦਿੱਤਾ ਅਤੇ ਉਨ੍ਹਾਂ ਕਿਹਾ ਕਿ ਇਨਸਾਫ ਦਿਵਾਇਆ ਜਾਵੇਗਾ। ਉਨ੍ਹਾਂ ਪੰਜਾਬ ਸਰਕਾਰ ਨੂੰ ਤਾੜਨਾ ਕਰਦੇ ਹੋਏ ਕਿ ਦੋਸ਼ੀ ਬਜਿੰਦਰ ਦੇ ਖਿਲਾਫ਼ ਤੁਰੰਤ ਸਖ਼ਤ ਕਾਰਵਾਈ ਕੀਤੀ ਜਾਵੇ। ਧਿਆਨ ਰਹੇ ਕਿ ਪਾਸਟਰ ਬਜਿੰਦਰ ਸਿੰਘ ਨੂੰ ਅਦਾਲਤ ਵੱਲੋਂ ਦੋਸ਼ੀ ਕਰਾਰ ਦਿੱਤਾ ਜਾ ਚੁੱਕਿਆ ਅਤੇ ਹੁਣ ਸਿਰਫ ਸਜ਼ਾ ਦਾ ਐਲਾਨ ਹੋਣਾ ਹੀ ਬਾਕੀ। ਜ਼ਿਕਰਯੋਗ ਹੈ ਕਿ ਪਾਸਟਰ ਬਜਿੰਦਰ ਸਿੰਘ ਖਿਲਾਫ਼ ਪਹਿਲਾਂ ਦੋ ਅਪਰਾਧਿਕ ਮਾਮਲੇ ਦਰਜ ਹਨ।
Check Also
ਡਾ. ਰਘਬੀਰ ਕੌਰ ਪੰਜਾਬੀ ਲੇਖਕ ਸਭਾ ਜਲੰਧਰ ਦੇ ਪ੍ਰਧਾਨ ਹੋਣਗੇ
ਹੋਰ ਅਹੁਦੇਦਾਰਾਂ ਅਤੇ ਕਾਰਜਕਾਰਨੀ ਦਾ ਵੀ ਐਲਾਨ ਜਲੰਧਰ : ਗੁਰੂ ਨਾਨਕ ਦੇਵ ਯੂਨੀਵਰਸਿਟੀ ਰੀਜਨਲ ਸੈਂਟਰ …