ਚੰਡੀਗੜ੍ਹ : ਕਿਸਾਨ ਆਗੂ ਅਭਿਮਨਿਊ ਕੋਹਾੜ ਨੇ ਸ਼ਨਿੱਚਰਵਾਰ ਨੂੰ ਕਿਹਾ ਪੰਜਾਬ ਦੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਆਪਣਾ ਅਣਮਿੱਥੇ ਸਮੇਂ ਲਈ ਸ਼ੁਰੂ ਕੀਤਾ ਮਰਨ ਵਰਤ ਖਤਮ ਨਹੀਂ ਕੀਤਾ ਹੈ, ਭਾਵੇਂ ਕਿ ਉਨ੍ਹਾਂ ਨੇ ਪਿਛਲੇ ਹਫ਼ਤੇ ਸੂਬਾ ਪੁਲੀਸ ਦੁਆਰਾ ਹਿਰਾਸਤ ਵਿਚ ਲਏ ਗਏ ਕਿਸਾਨਾਂ ਨੂੰ ਵੱਖ-ਵੱਖ ਜੇਲ੍ਹਾਂ ਤੋਂ ਰਿਹਾਅ ਕਰਨ ਤੋਂ ਬਾਅਦ ਇਕ ਗਲਾਸ ਪਾਣੀ ਪੀਤਾ ਸੀ।
ਪੰਜਾਬ ਸਰਕਾਰ ਨੇ ਸ਼ੁੱਕਰਵਾਰ ਨੂੰ ਸੁਪਰੀਮ ਕੋਰਟ ਨੂੰ ਦੱਸਿਆ ਕਿ ਡੱਲੇਵਾਲ ਨੇ ਪਾਣੀ ਸਵੀਕਾਰ ਕੀਤਾ ਅਤੇ ਆਪਣਾ ਵਰਤ ਤੋੜ ਦਿੱਤਾ। ਪੰਜਾਬ ਸਰਕਾਰ ਦੇ ਦਾਅਵਿਆਂ ਦਾ ਵਿਰੋਧ ਕਰਦੇ ਹੋਏ ਕੋਹਾੜ ਨੇ ਸ਼ਨਿੱਚਰਵਾਰ ਨੂੰ ਕਿਹਾ ਕਿ ਡੱਲੇਵਾਲ ਨੇ ਸਪੱਸ਼ਟ ਕੀਤਾ ਸੀ ਕਿ ਉਹ ਸਾਰੇ ਕਿਸਾਨਾਂ ਦੀ ਰਿਹਾਈ ਤੋਂ ਬਾਅਦ ਹੀ ਪਾਣੀ ਪੀਣਗੇ ਅਤੇ ਡੱਲੇਵਾਲ ਨੇ ਕਿਸਾਨ ਆਗੂਆਂ ਦੀ ਰਿਹਾਈ ਤੋਂ ਬਾਅਦ ਇਕ ਗਲਾਸ ਪਾਣੀ ਪੀਤਾ ਹੈ। ਉਨ੍ਹਾਂ ਕਿਹਾ, “ਅਸੀਂ ਇਹ ਸਪੱਸ਼ਟ ਕਰਨਾ ਚਾਹੁੰਦੇ ਹਾਂ ਕਿ ਇਕ ਗਲਤ ਪ੍ਰਭਾਵ ਪਾਇਆ ਜਾ ਰਿਹਾ ਸੀ ਕਿ ਡੱਲੇਵਾਲ ਨੇ ਆਪਣਾ ਅਣਮਿੱਥੇ ਸਮੇਂ ਲਈ ਮਰਨ ਵਰਤ ਖਤਮ ਕਰ ਦਿੱਤਾ ਹੈ। ਉਨ੍ਹਾਂ ਦੀ ਭੁੱਖ ਹੜਤਾਲ ਜਾਰੀ ਹੈ।”
Check Also
ਡਾ. ਰਘਬੀਰ ਕੌਰ ਪੰਜਾਬੀ ਲੇਖਕ ਸਭਾ ਜਲੰਧਰ ਦੇ ਪ੍ਰਧਾਨ ਹੋਣਗੇ
ਹੋਰ ਅਹੁਦੇਦਾਰਾਂ ਅਤੇ ਕਾਰਜਕਾਰਨੀ ਦਾ ਵੀ ਐਲਾਨ ਜਲੰਧਰ : ਗੁਰੂ ਨਾਨਕ ਦੇਵ ਯੂਨੀਵਰਸਿਟੀ ਰੀਜਨਲ ਸੈਂਟਰ …