19.4 C
Toronto
Sunday, August 16, 2026
spot_img
HomeਕੈਨੇਡਾFrontਲੁਧਿਆਣਾ ਪਹੁੰਚੇ ਮੁੱਖ ਮੰਤਰੀ ਮਾਨ, ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ

ਲੁਧਿਆਣਾ ਪਹੁੰਚੇ ਮੁੱਖ ਮੰਤਰੀ ਮਾਨ, ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ

ਲੁਧਿਆਣਾ ਪਹੁੰਚੇ ਮੁੱਖ ਮੰਤਰੀ ਮਾਨ, ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ
ਲੁਧਿਆਣਾ ਪੱਛਮੀ ਦੀ ਜ਼ਿਮਨੀ ਚੋਣ ਨੂੰ ਲੈ ਕੇ ਵਰਕਰਾਂ ਨਾਲ ਕੀਤੀ ਮੀਟਿੰਗ
ਲੁਧਿਆਣਾ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ ਅੱਜ ਲੁਧਿਆਣਾ ਪਹੁੰਚੇ। ਜਿੱਥੇ ਉਨ੍ਹਾਂ ਲੁਧਿਆਣਾ ਪੱਛਮੀ ’ਚ ਹੋਣ ਵਾਲੀ ਜ਼ਿਮਨੀ ਚੋਣ ਸਬੰਧੀ ਪਾਰਟੀ ਲੀਡਰਸ਼ਿਪ ਅਤੇ ਵਰਕਰਾਂ ਨਾਲ ਗੱਲਬਾਤ ਕੀਤੀ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ‘ਆਪ’ ਤੋਂ ਪਹਿਲਾਂ ਕਦੇ ਵੀ ਰਾਜਨੀਤਿਕ ਪਾਰਟੀਆਂ ਦੇ ਮੈਨੀਫੈਸਟੋ ’ਚ ਸਿਹਤ ਅਤੇ ਸਿੱਖਿਆ ਦਾ ਜ਼ਿਕਰ ਨਹੀਂ ਕੀਤਾ ਗਿਆ ਸੀ। ਪਰ ‘ਆਪ’ ਦੇ ਆਉਣ ਤੋਂ ਬਾਅਦ ਰਾਜਨੀਤਿਕ ਪਾਰਟੀਆਂ ਵੱਲੋਂ ਵੀ ਮੈਨੀਫੈਸਟੋ ਨੂੰ ਬਦਲ ਦਿੱਤਾ ਗਿਆ ਹੈ। ਕੇਜਰੀਵਾਲ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਦਿਨ-ਰਾਤ ਮਿਹਨਤ ਕਰਕੇ ਪੰਜਾਬ ’ਚ ‘ਆਪ’ ਦੀ ਸਰਕਾਰ ਬਣਾਈ ਹੈ। ਉਨ੍ਹਾਂ ਕਿਹਾ ਕਿ ਮੈਂ ਅੱਜ ਕਿਸੇ ਰਾਜਨੀਤਿਕ ਪਾਰਟੀ ਦੀ ਗੱਲ ਕਰਨ ਲਈ ਨਹੀਂ ਆਇਆ। ਮੈਂ ਸਿਰਫ਼ ਪੰਜਾਬ ’ਚੋਂ ਨਸ਼ੇ ਨੂੰ ਖਤਮ ਕਰਨ ਦੀ ਗੱਲ ਕਰਨ ਆਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਨਸ਼ਿਆਂ ਖਿਲਾਫ਼ ਜੋ ਪੰਜਾਬ ’ਚ ਮੁਹਿੰਮ ਵਿੱਢੀ ਹੈ, ਅਜਿਹਾ 75 ਸਾਲਾਂ ਦੌਰਾਨ ਪੰਜਾਬ ’ਚ ਨਹੀਂ ਹੋਇਆ, ਜਿਸ ਕਰਕੇ ਪੰਜਾਬ ’ਚ ਨਸ਼ੇ ਵਧੇ ਹਨ।

RELATED ARTICLES
POPULAR POSTS