ਕਿਹਾ : ਮੈਨੂੰ ਵੀ ਸਿੱਧੂ ਮੂਸੇਵਾਲਾ ਵਾਂਗੂ ਗੋਲੀ ਮਰਵਾ ਦਿਓ
ਚੰਡੀਗੜ੍ਹ/ਬਿਊਰੋ ਨਿਊਜ਼ : ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਆਪਣੀ ਜ਼ੈਡ ਪਲੱਸ ਸੁਰੱਖਿਆ ਵਾਪਸ ਲੈਣ ’ਤੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੂੰ ਘੇਰਿਆ ਹੈ। ਉਨ੍ਹਾਂ ਕਿਹਾ ਕਿ ਮੇਰੇ ਖਿਲਾਫ਼ ਮਾਨ ਸਰਕਾਰ ਵੱਲੋਂ ਰਚੀਆਂ ਗਈਆਂ ਸਾਰੀਆਂ ਸਾਜ਼ਿਸ਼ਾਂ ਫੇਲ੍ਹ ਹੋ ਗਈਆਂ ਹਨ ਅਤੇ ਮੈਨੂੰ ਚੁੱਪ ਕਰਵਾਉਣ ਲਈ ਸਰਕਾਰ ਨੇ ਸਕਿਓਰਿਟੀ ਵਾਪਸ ਲੈ ਲਈ ਹੈ। ਉਨ੍ਹਾਂ ਕਿਹਾ ਕਿ ਮੈਨੂੰ ਵੀ ਸਿੱਧੂ ਮੂਸੇਵਾਲਾ ਵਾਂਗੂੰ ਗੋਲੀ ਮਰਵਾ ਦਿਓ ਜਾਂ ਫਿਰ ਸੁਖਬੀਰ ਸਿੰਘ ਬਾਦਲ ਵਾਂਗ ਮੇਰੇ ’ਤੇ ਹੀ ਅਟੈਕ ਕਰਵਾ ਦਿਓ, ਕਿਉਂਕਿ ਮੈਂ ਇਸ ਤਰ੍ਹਾਂ ਚੁੱਪ ਹੋਣ ਵਾਲਾ ਨਹੀਂ। ਮਜੀਠੀਆ ਨੇ ਕਿਹਾ ਕਿ ਜੇਕਰ ਗੁਰੂ ਸਾਹਿਬ ਦੀ ਕਿਰਪਾ ਰਹੀ ਤਾਂ ਪੰਜਾਬ ਦੇ ਮੁੱਦੇ ਚੁੱਕਦਾ ਰਹਾਂਗਾ ਅਤੇ ਸੱਚ ਸਾਹਮਣੇ ਲਿਆ ਕੇ ਹੀ ਦਮ ਲਵਾਂਗਾ। ਇਸ ਦੇ ਲਈ ਚਾਹੇ ਮੇਰੀ ਜਾਨ ਹੀ ਕਿਉਂ ਨਾ ਚਲੀ ਜਾਵੇ ਮੈਂ ਪਿੱਛੇ ਨਹੀਂ ਹਟਾਂਗਾ। ਉਨ੍ਹਾਂ ਕਿਹਾ ਕਿ ਮੈਨੂੰ ਖੁੱਲ੍ਹ ਕੇ ਟਕਰਾਉਣ ਲਈ ਮਜਬੂਰ ਕੀਤਾ ਜਾ ਰਿਹਾ ਹੈ ਪਰ ਮੈਂ ਨਾ ਤਾਂ ਪਹਿਲਾਂ ਚੁੱਪ ਸੀ ਅਤੇ ਨਾ ਹੀ ਹੁਣ ਚੁੱਪ ਰਹਾਂਗਾਂ ਅਤੇ ਮੈਂ ਆਪਣੀ ਲੜਾਈ ਡਟ ਕੇ ਲੜਾਂਗਾ।
Check Also
ਪ੍ਰਧਾਨ ਮੰਤਰੀ ਮੋਦੀ ਨੇ ਬੰਗਲਾਦੇਸ਼ ਦੇ ਚੀਫ ਐਡਵਾਈਜਰ ਨਾਲ ਕੀਤੀ ਮੁਲਾਕਾਤ
ਥਾਈਲੈਂਡ ਵਿਚ ਸਿਖਰ ਵਾਰਤਾ ਦੌਰਾਨ ਮੋਦੀ ਅਤੇ ਮੁਹੰਮਦ ਯੂਨਸ ਵਿਚਾਲੇ ਹੋਈ ਗੱਲਬਾਤ ਨਵੀਂ ਦਿੱਲੀ/ਬਿਊਰੋ ਨਿਊਜ਼ …