ਕਿਹਾ : ਨਸ਼ਾ ਤਸਕਰਾਂ ਦੇ ਘਰਾਂ ’ਤੇ ਦੀਵੇ ਨਹੀਂ ਜਗਣਗੇ ਬਲਕਿ ਬੁਲਡੋਜ਼ਰ ਚੱਲਣਗੇ
ਲੁਧਿਆਣਾ/ਬਿਊਰੋ ਨਿਊਜ਼ : ਲੁਧਿਆਣਾ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ’ਚੋਂ ਨਸ਼ਿਆਂ ਨੂੰ ਖਤਮ ਕਰਨ ਲਈ ਅੱਜ 6 ਹਜ਼ਾਰ ਬੱਚਿਆਂ ਨੂੰ ਸਹੁੰ ਚੁਕਵਾਈ। ਇਸ ਮੌਕੇ ਇਕ ਪੈਦਲ ਯਾਤਰਾ ਵੀ ਕੱਢੀ ਗਈ ਜਿਸ ਨੂੰ ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਹਰੀ ਝੰਡੀ ਦਿਖਾਈ ਗਈ। ਮੁੱਖ ਮੰਤਰੀ ਮਾਨ ਨੇ ਮੰਚ ਤੋਂ ਸੰਬੋਧਨ ਕਰਦੇ ਹੋਏ ਸਾਫ ਸ਼ਬਦਾਂ ’ਚ ਕਿਹਾ ਕਿ ਲੋਕਾਂ ਦੇ ਘਰਾਂ ਨੂੰ ਉਜਾੜ ਕੇ ਨਸ਼ਾਂ ਤਸਕਰਾਂ ਵੱਲੋਂ ਬਣਾਏ ਗਏ ਘਰਾਂ ’ਤੇ ਦੀਵੇ ਨਹੀਂ ਜਗਣਗੇ ਬਲਕਿ ਇਨ੍ਹਾਂ ’ਤੇ ਬੁਲਡੋਜ਼ਰ ਚੱਲਣਗੇ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਨੂੰ ਜਲਦੀ ਹੀ ਨਸ਼ਾ ਮੁਕਤ ਕਰ ਦਿੱਤਾ ਜਾਵੇਗਾ। ਇਸ ਮੌਕੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਮੈਨੂੰ ਅੱਜ ਇਸ ਪ੍ਰੋਗਰਾਮ ਵਿਚ ਸ਼ਾਮਲ ਹੋ ਕੇ ਬਹੁਤ ਚੰਗਾ ਲੱਗਿਆ। ਉਨ੍ਹਾਂ ਪੰਜਾਬ ਵਿਚ ਵਧੇ ਨਸ਼ਿਆਂ ਲਈ ਪੁਰਾਣੀਆਂ ਸਰਕਾਰਾਂ ਨੂੰ ਜ਼ਿੰਮੇਵਾਰ ਦੱਸਿਆ।
Check Also
ਰੂਸ ਨੇ ਅਫਗਾਨਿਸਤਾਨ ’ਚ ਤਾਲਿਬਾਨ ਸਰਕਾਰ ਨੂੰ ਦਿੱਤੀ ਮਾਨਤਾ
ਤਾਲਿਬਾਨ ਨੇ ਇਸ ਨੂੰ ਬਹਾਦਰੀ ਵਾਲਾ ਫੈਸਲਾ ਦੱਸਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਅਫਗਾਨਿਸਤਾਨ ’ਚ ਤਾਲਿਬਾਨ …