23.7 C
Toronto
Tuesday, September 16, 2025
spot_img
HomeਕੈਨੇਡਾFrontਮੁੱਖ ਮੰਤਰੀ ਦੀ ਰਿਹਾਇਸ਼ ’ਤੇ ਭਲਕੇ ਵੀਰਵਾਰ ਨੂੰ ਹੋਵੇਗੀ ਪੰਜਾਬ ਕੈਬਨਿਟ ਦੀ...

ਮੁੱਖ ਮੰਤਰੀ ਦੀ ਰਿਹਾਇਸ਼ ’ਤੇ ਭਲਕੇ ਵੀਰਵਾਰ ਨੂੰ ਹੋਵੇਗੀ ਪੰਜਾਬ ਕੈਬਨਿਟ ਦੀ ਮੀਟਿੰਗ


ਕਈ ਵੱਡੇ ਫੈਸਲਿਆਂ ’ਤੇ ਕੈਬਨਿਟ ਵੱਲੋਂ ਲਗਾਈ ਜਾ ਸਕਦੀ ਹੈ ਮੋਹਰ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਨੇ ਬਜਟ ਸੈਸ਼ਨ ਤੋਂ ਬਾਅਦ ਭਲਕੇ ਤਿੰਨ ਅਪ੍ਰੈਲ ਵੀਰਵਾਰ ਨੂੰ ਪਹਿਲੀ ਕੈਬਨਿਟ ਮੀਟਿੰਗ ਸੱਦੀ ਹੈ। ਪੰਜਾਬ ਕੈਬਨਿਟ ਦੀ ਇਹ ਮੀਟਿੰਗ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ’ਤੇ ਹੋਵੇਗੀ। ਇਸ ਕੈਬਨਿਟ ਮੀਟਿੰਗ ਨੂੰ ਕਾਫ਼ੀ ਅਹਿਮ ਮੰਨਿਆ ਜਾ ਰਿਹਾ ਹੈ ਅਤੇ ਇਸ ਮੀਟਿੰਗ ਦੌਰਾਨ ਕਈ ਵੱਡੇ ਫੈਸਲਿਆਂ ’ਤੇ ਮੋਹਰ ਲੱਗ ਸਕਦੀ ਹੈ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਮਾਨ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਜੋ ਮੁਹਿੰਮ ਚਲਾਈ ਗਈ ਹੈ, ਇਸ ਮੁਹਿੰਮ ਨੂੰ ਅੱਗੇ ਵਧਾਉਣ ਸਬੰਧੀ ਵੀ ਕੈਬਨਿਟ ਮੀਟਿੰਗ ਦੌਰਾਨ ਫੈਸਲਾ ਲਿਆ ਜਾ ਸਕਦਾ ਹੈ। ਧਿਆਨ ਰਹੇ ਕਿ ਇਸ ਤੋਂ ਪਹਿਲਾਂ ਹੋਈ ਕੈਬਨਿਟ ਮੀਟਿੰਗ ਦੌਰਾਨ ਸਰਕਾਰ ਵੱਲੋਂ ਉਦਯੋਗਪਤੀਆਂ ਨੂੰ ਵਨ ਟਾਈਮ ਸੈਟਲਮੈਂਟ ਨਾਲ ਜੁੜੀ ਸਕੀਮ ਦਿੱਤੀ ਗਈ ਸੀ। ਇਸ ਨਾਲ ਐਕਸਾਈਜ਼ ਪਾਲਿਸੀ ਅਤੇ ਪਾਣੀ ਪ੍ਰਦੂੂਸ਼ਣ ਬਿਲ ਨੂੰ ਵੀ ਪੰਜਾਬ ਕੈਬਨਿਟ ਵੱਲੋਂ ਮਨਜੂਰੀ ਦਿੱਤੀ ਗਈ ਸੀ।

RELATED ARTICLES
POPULAR POSTS