9.4 C
Toronto
Friday, May 15, 2026
spot_img
HomeਕੈਨੇਡਾFrontਜਥੇਦਾਰ ਗੜਗੱਜ ਨੇ ਪੰਜਾਬ ਨੂੰ ਦੱਸਿਆ ਚੜ੍ਹਦੀ ਕਲਾ ਵਾਲਾ ਪੰਜਾਬ

ਜਥੇਦਾਰ ਗੜਗੱਜ ਨੇ ਪੰਜਾਬ ਨੂੰ ਦੱਸਿਆ ਚੜ੍ਹਦੀ ਕਲਾ ਵਾਲਾ ਪੰਜਾਬ

ਪੰਜਾਬ ਖਿਲਾਫ ਗਲਤ ਬਿਰਤਾਂਤ ਸਿਰਜਣ ਦੇ ਲਗਾਏ ਆਰੋਪ
ਅੰਮਿ੍ਰਤਸਰ/ਬਿਊਰੋ ਨਿਊਜ਼
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਆਰੋਪ ਲਾਇਆ ਕਿ ਪੰਜਾਬ ਖਿਲਾਫ ‘ਉਡਤਾ ਪੰਜਾਬ’ ਦਾ ਗਲਤ ਬਿਰਤਾਂਤ ਸਿਰਜਿਆ ਗਿਆ ਹੈ, ਜਦੋਂ ਕਿ ਇਹ ਦੌੜਦਾ ਪੰਜਾਬ ਹੈ ਅਤੇ ਹਮੇਸ਼ਾ ਹੀ ਚੜ੍ਹਦੀ ਕਲਾ ਵਾਲਾ ਪੰਜਾਬ ਹੈ। ਉਨ੍ਹਾਂ ਦਾ ਇਹ ਬਿਆਨ ਸਾਬਤ ਸੂਰਤ ਸਿੱਖ ਨੌਜਵਾਨ ਗੁਰਿੰਦਰਵੀਰ ਸਿੰਘ ਵੱਲੋਂ ਭਾਰਤ ਦੇ ਤੇਜ ਦੌੜਾਕ ਵਜੋਂ ਸਥਾਪਿਤ ਕੀਤੇ ਰਿਕਾਰਡ ਦੇ ਸੰਬੰਧ ਵਿੱਚ ਆਇਆ ਹੈ। ਗੁਰਿੰਦਰਵੀਰ ਸਿੰਘ ਵੱਲੋਂ 100 ਮੀਟਰ ਦੀ ਦੌੜ ਵਿੱਚ ਸਥਾਪਿਤ ਕੀਤੇ ਰਿਕਾਰਡ ਬਾਰੇ ਜਥੇਦਾਰ ਹੋਰਾਂ ਕਿਹਾ ਕਿ ਇਹ ਪੰਜਾਬੀਆਂ ਤੇ ਖਾਸ ਕਰਕੇ ਸਿੱਖ ਕੌਮ ਲਈ ਇਕ ਚੰਗੀ ਖਬਰ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜਿਵੇਂ ਹੋਰ ਖੇਡਾਂ ਵਿੱਚ ਪ੍ਰਾਪਤੀਆਂ ਕਰਨ ਵਾਲੇ ਸਾਬਤ ਸੂਰਤ ਸਿੱਖਾਂ ਦਾ ਸਨਮਾਨ ਕਰਦੀ ਹੈ, ਉਸੇ ਤਰ੍ਹਾਂ ਇਸ ਸਿੱਖ ਨੌਜਵਾਨ ਦਾ ਵੀ ਸਨਮਾਨ ਕਰੇ।
RELATED ARTICLES
POPULAR POSTS