
ਅਖਿਲੇਸ਼ ਨੇ ਇਸ ਬਿੱਲ ਨੂੰ ਮੁਸਲਿਮ ਭਾਈਚਾਰੇ ਖਿਲਾਫ ਦੱਸੀ ਸਾਜਿਸ਼
ਨਵੀਂ ਦਿੱਲੀ/ਬਿਊਰੋ ਨਿਊਜ਼
ਭਾਰਤ ਦੇ ਘੱਟ ਗਿਣਤੀ ਮਾਮਲਿਆਂ ਦੇ ਮੰਤਰੀ ਕਿਰਨ ਰਿਜੀਜੂ ਨੇ ਅੱਜ ਵਕਫ ਸੋਧ ਬਿੱਲ 2024 ਲੋਕ ਸਭਾ ਵਿਚ ਪੇਸ਼ ਕੀਤਾ। ਇਸ ਬਿੱਲ ’ਤੇ ਅੱਜ ਲੰਬੀ ਚਰਚਾ ਵੀ ਹੋਈ ਹੈ। ਇਸ ਬਿੱਲ ਦੇ ਜ਼ਰੀਏ ਵਕਫ ਬੋਰਡ ਦੀਆਂ ਜਾਇਦਾਦਾਂ ਨੂੰ ਕਾਨੂੰਨੀ ਦਾਇਰੇ ਵਿਚ ਲਿਆਉਣ ਦੀ ਯੋਜਨਾ ਹੈ। ਬਿੱਲ ਨੂੰ ਕੇਂਦਰ ਦੀ ਸਰਕਾਰ ਵਿਚ ਸ਼ਾਮਲ ਟੀ.ਡੀ.ਪੀ. ਅਤੇ ਜਨਤਾ ਦਲ (ਯੂ) ਨੇ ਸਮਰਥਨ ਵੀ ਦਿੱਤਾ ਹੈ। ਉਧਰ ਦੂਜੇ ਪਾਸੇ ਸਮਾਜਵਾਦੀ ਪਾਰਟੀ ਦੇ ਨੇਤਾ ਅਖਿਲੇਸ਼ ਯਾਦਵ ਨੇ ਇਸ ਬਿੱਲ ਦਾ ਵਿਰੋਧ ਕੀਤਾ ਅਤੇ ਇਸ ਨੂੰ ਮੁਸਲਿਮ ਭਾਈਚਾਰੇ ਕੋਲੋਂ ਉਨ੍ਹਾਂ ਦੇ ਘਰ ਅਤੇ ਦੁਕਾਨਾਂ ਖੋਹਣ ਦੀ ਸਾਜਿਸ਼ ਦੱਸਿਆ ਹੈ। ਇਸੇ ਦੌਰਾਨ ਕਿਰਨ ਰਿਜੀਜੂ ਨੇ ਕਿਹਾ ਕਿ ਇਸ ਬਿੱਲ ਦਾ ਧਰਮ ਨਾਲ ਕੋਈ ਲੈਣਾ ਦੇਣਾ ਨਹੀਂ ਹੈ, ਇਹ ਸਿਰਫ ਜਾਇਦਾਦਾਂ ਨਾਲ ਸਬੰਧਤ ਹੈ। ਵਿਰੋਧੀ ਧਿਰ ਦੇ ਰੌਲੇ ਰੱਪੇ ਦੌਰਾਨ ਰਿਜੀਜੂ ਨੇ ਕਿਹਾ ਕਿ ਸਰਕਾਰ ਕਿਸੇ ਵੀ ਧਾਰਮਿਕ ਸੰਸਥਾ ਵਿਚ ਦਖਲ ਨਹੀਂ ਦੇਵੇਗੀ।