1.6 C
Toronto
Tuesday, December 23, 2025
spot_img
HomeਕੈਨੇਡਾFrontਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਲਈ ਰੱਖਿਆ ਗਿਆ 100 ਕਰੋੜ ਦਾ ਬਜਟ...

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਲਈ ਰੱਖਿਆ ਗਿਆ 100 ਕਰੋੜ ਦਾ ਬਜਟ : ਹਰਪਾਲ ਸਿੰਘ ਚੀਮਾ 

ਮਈ ਮਹੀਨੇ ’ਚ ਸ਼ੁਰੂ ਹੋਵੇਗੀ ਤੀਰਥ ਯਾਤਰਾ ਯੋਜਨਾ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਕੈਬਨਿਟ ਦੀ ਮੀਟਿੰਗ ਤੋਂ ਬਾਅਦ ਜਾਣਕਾਰੀ ਦਿੰਦਿਆਂ ਸੂਬੇ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਵੱਖ-ਵੱਖ ਨੀਤੀਆਂ ਸੰਬੰਧੀ ਕਈ ਫੈਸਲੇ ਲਏ ਗਏ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਲੋਕਾਂ ਦੇ ਹੱਕ ਵਿਚ ਫੈਸਲੇ ਲਏ ਜਾ ਰਹੇ ਹਨ। ਹਰਪਾਲ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਲਈ ਪੰਜਾਬ ਸਰਕਾਰ ਨੇ 100 ਕਰੋੜ ਰੁਪਏ ਦਾ ਬਜਟ ਰੱਖਿਆ ਹੈ ਅਤੇ ਰਜਿਸਟ੍ਰੇਸ਼ਨ ਅਪ੍ਰੈਲ ਮਹੀਨੇ ਦੇ ਅੰਤ ਵਿਚ ਕੀਤੀ ਜਾਵੇਗੀ ਅਤੇ ਯਾਤਰਾ ਮਈ ਵਿਚ ਸ਼ੁਰੂ ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਵਿਚ 50 ਸਾਲ ਤੋਂ ਵੱਧ ਉਮਰ ਦੇ ਵਿਅਕਤੀਆਂ ਨੂੰ ਸ਼ਾਮਿਲ ਕੀਤਾ ਜਾਵੇਗਾ, ਜਿਸ ਲਈ ਇਕ ਕਮੇਟੀ ਬਣਾਈ ਗਈ ਹੈ ਅਤੇ ਖਾਣ-ਪੀਣ ਅਤੇ ਏ.ਸੀ. ਸਹੂਲਤਾਂ ਦਾ ਪੂਰਾ ਪ੍ਰਬੰਧ ਕੀਤਾ ਜਾਵੇਗਾ। ਚੀਮਾ ਨੇ ਕਿਹਾ ਕਿ ਅਸੀਂ ਸਿੱਖਿਆ ਲਈ ਵੀ ਲਗਾਤਾਰ ਯਤਨ ਕਰ ਰਹੇ ਹਾਂ ਅਤੇ ਅਧਿਆਪਕਾਂ ਨੂੰ ਵੀ ਟਰੇਨਿੰਗ ਲਈ ਵਿਦੇਸ਼ ਭੇਜਿਆ ਜਾ ਰਿਹਾ ਹੈ।
RELATED ARTICLES
POPULAR POSTS