Breaking News
Home / ਕੈਨੇਡਾ / Front / ਕਰਨਲ ਬਾਠ ਨਾਲ ਹੋਈ ਕੁੱਟਮਾਰ ਦੇ ਮਾਮਲੇ ਦੀ ਜਾਂਚ ਹੁਣ ਚੰਡੀਗੜ੍ਹ ਪੁਲਿਸ ਕਰੇਗੀ

ਕਰਨਲ ਬਾਠ ਨਾਲ ਹੋਈ ਕੁੱਟਮਾਰ ਦੇ ਮਾਮਲੇ ਦੀ ਜਾਂਚ ਹੁਣ ਚੰਡੀਗੜ੍ਹ ਪੁਲਿਸ ਕਰੇਗੀ

ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਹੁਕਮ ਜਾਰੀ
ਚੰਡੀਗੜ੍ਹ/ਬਿਊਰੋ ਨਿਊਜ਼
ਕਰਨਲ ਪੁਸ਼ਪਿੰਦਰ ਸਿੰਘ ਬਾਠ ਤੇ ਉਨ੍ਹਾਂ ਦੇ ਪੁੱਤਰ ਅੰਗਦ ਬਾਠ ਦੀ ਹੋਈ ਕੁੱਟਮਾਰ ਦੇ ਮਾਮਲੇ ਦੀ ਜਾਂਚ ਹੁਣ ਪੰਜਾਬ ਪੁਲਿਸ ਦੀ ਥਾਂ ਚੰਡੀਗੜ੍ਹ ਪੁਲਿਸ ਵੱਲੋਂ ਕੀਤੀ ਜਾਵੇਗੀ। ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਜਸਟਿਸ ਹਰਪ੍ਰੀਤ ਸਿੰਘ ਬਰਾੜ ਦੇ ਬੈਂਚ ਨੇ ਕਿਹਾ ਕਿ ਕੇਸ ਦੀ ਜਾਂਚ ਚੰਡੀਗੜ੍ਹ ਪੁਲਿਸ ਕਰੇਗੀ। ਉਂਝ ਸੁਣਵਾਈ ਦੌਰਾਨ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਸਵਾਲ ਕੀਤਾ ਸੀ ਕਿ ਕੀ ਕੇਸ ਦੀ ਜਾਂਚ ਚੰਡੀਗੜ੍ਹ ਦੇ ਡੀਜੀਪੀ, ਸੀਬੀਆਈ ਜਾਂ ਵਿਸ਼ੇਸ਼ ਜਾਂਚ ਟੀਮ ਨੂੰ ਦਿੱਤੀ ਜਾਵੇ। ਜ਼ਿਕਰਯੋਗ ਹੈ ਕਿ ਕਰਨਲ ਬਾਠ ਨੇ ਆਪਣੀ ਪਟੀਸ਼ਨ ਵਿਚ ਕੇਸ ਦੀ ਜਾਂਚ ਸੀਬੀਆਈ ਜਿਹੀ ਕਿਸੇ ਸੁਤੰਤਰ ਏਜੰਸੀ ਨੂੰ ਸੌਂਪਣ ਦੀ ਮੰਗ ਕੀਤੀ ਸੀ। ਪਹਿਲਾਂ ਇਹ ਕੇਸ ਜਸਟਿਸ ਸੰਦੀਪ ਮੌਦਗਿਲ ਦੇ ਬੈਂਚ ਅੱਗੇ ਸੂਚੀਬੱਧ ਸੀ। ਇਸ ਮਾਮਲੇ ਉੱਤੇ 25 ਮਾਰਚ ਤੇ ਮਗਰੋਂ 28 ਮਾਰਚ ਨੂੰ ਸੁਣਵਾਈ ਹੋਈ ਸੀ। ਧਿਆਨ ਰਹੇ ਕਿ ਪਿਛਲੇ ਦਿਨੀਂ ਪਟਿਆਲਾ ਵਿਚ ਪੰਜਾਬ ਪੁਲਿਸ ਦੇ ਮੁਲਾਜ਼ਮਾਂ ਵਲੋਂ ਕਰਨਲ ਪੁਸ਼ਪਿੰਦਰ ਸਿੰਘ ਬਾਠ ਅਤੇ ਉਨ੍ਹਾਂ ਦੇ ਪੁੱਤਰ ਦੀ ਕੁੱਟਮਾਰ ਕੀਤੀ ਗਈ ਸੀ।

Check Also

‘ਆਪ’ ਵਿਧਾਇਕ ਰਮਨ ਅਰੋੜਾ ਨੂੰ ਵਿਜੀਲੈਂਸ ਨੇ ਅਦਾਲਤ ’ਚ ਕੀਤਾ ਪੇਸ਼

ਅਦਾਲਤ ਨੇ ਵਿਧਾਇਕ ਨੇ ਪੰਜ ਦਿਨ ਦੇ ਰਿਮਾਂਡ ’ਤੇ ਭੇਜਿਆ ਜਲੰਧਰ/ਬਿਊਰੋ ਨਿਊਜ਼ : ‘ਆਪ’ ਵਿਧਾਇਕ …