Breaking News
Home / ਕੈਨੇਡਾ / Front / ਲੁਧਿਆਣਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿੰਨ ਅਬਜ਼ਰਵਰ ਕੀਤੇ ਨਿਯੁਕਤ

ਲੁਧਿਆਣਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿੰਨ ਅਬਜ਼ਰਵਰ ਕੀਤੇ ਨਿਯੁਕਤ


ਨਰਿੰਦਰ ਰੈਣਾ ਨੂੰ ਬਣਾਇਆ ਗਿਆ ਇੰਚਾਰਜ, ਮਹਾਜਨ ਅਤੇ ਮੋਨਾ ਬਣੇ ਮੈਂਬਰ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਭਾਜਪਾ ਨੇ ਲੁਧਿਆਣਾ ਪੱਛਮੀ ਸੀਟ ’ਤੇ ਹੋਣ ਵਾਲੀ ਜ਼ਿਮਨੀ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆ ਹਨ। ਭਾਰਤੀ ਜਨਤਾ ਪਾਰਟੀ ਤਿੰਨ ਨਵੇਂ ਅਬਜ਼ਰਵਰ ਨਿਯੁਕਤ ਕੀਤੇ ਗਏ ਹਨ। ਜਿਨ੍ਹਾਂ ਵਿਚੋਂ ਪਾਰਟੀ ਦੇ ਜਨਰਲ ਸਕੱਤਰ ਅਤੇ ਸਹਿ ਇੰਚਾਰਜ ਨਰਿੰਦਰ ਰੈਣਾ ਨੂੰ ਇੰਚਾਰਜ, ਵਿਧਾਇਕ ਜੰਗੀ ਲਾਲ ਮਹਾਜਨ ਅਤੇ ਸਟੇਟ ਐਗਜੀਕਿਊਟਿਵ ਮੋਨਾ ਜਾਇਸਵਾਲ ਨੂੰ ਮੈਂਬਰ ਨਿਯੁਕਤ ਕੀਤਾ ਗਿਆ ਹੈ। ਜ਼ਿਕਰਯੋਗ ਹੈ ਲੁਧਿਆਣਾ ਪੱਛਮੀ ਸੀਟ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਸਿੰਘ ਗੋਗੀ ਦੇ ਹੋਏ ਦੇਹਾਂਤ ਮਗਰੋਂ ਖਾਲੀ ਹੋਈ ਸੀ। ਮੰਨਿਆ ਜਾ ਰਿਹਾ ਹੈ ਕਿ ਆਉਂਦੇ ਮਹੀਨੇ ’ਚ ਇਸ ਸੀਟ ’ਤੇ ਚੋਣ ਹੋ ਸਕਦੀ ਹੈ ਕਿਉਂਕਿ ਖਾਲੀ ਹੋਈ ਸੀਟ ’ਤੇ ਛੇ ਮਹੀਨੇ ਦੇ ਅੰਦਰ-ਅੰਦਰ ਚੋਣ ਕਰਵਾਉਣੀ ਹੁੰਦੀ ਹੈ। ‘ਆਪ’ ਵੱਲੋਂ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੂੰ ਲੁਧਿਆਣਾ ਪੱਛਮੀ ਜ਼ਿਮਨੀ ਚੋਣ ਲਈ ਆਪਣਾ ਉਮੀਦਵਾਰ ਬਣਾਇਆ ਗਿਆ। ਜਦਕਿ ਹੋਰ ਕਿਸੇ ਵੀ ਰਾਜਨੀਤਿਕ ਪਾਰਟੀ ਵੱਲੋਂ ਉਮੀਦਵਾਰਾਂ ਸਬੰਧੀ ਐਲਾਨ ਨਹੀਂ ਕੀਤਾ ਗਿਆ।

Check Also

ਪੰਜਾਬ ਅਤੇ ਨੇੜਲੇ ਇਲਾਕਿਆਂ ’ਚ ਵਧੀ ਗਰਮੀ

ਪਾਰਾ 37 ਡਿਗਰੀ ਤੋਂ ਪਾਰ-ਹੀਟ ਵੇਵ ਦਾ ਵੀ ਅਲਰਟ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਅਤੇ ਨੇੜਲੇ ਇਲਾਕਿਆਂ …