ਕਿਹਾ : ਕੇਂਦਰ ਸਰਕਾਰ ਘੱਟ ਗਿਣਤੀਆਂ ਦੇ ਮਾਮਲਿਆਂ ’ਚ ਕਰ ਰਹੀ ਹੈ ਦਖਲਅੰਦਾਜ਼ੀ
ਅੰਮਿ੍ਰਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਲੋਕ ਸਭਾ ’ਚ ਪੇਸ਼ ਹੋਏ ਵਕਫ਼ ਸੋਧ ਬਿੱਲ ਨੂੰ ਘੱਟ ਗਿਣਤੀਆਂ ਦੇ ਮਾਮਲੇ ’ਚ ਸਿੱਧਾ ਕੇਂਦਰ ਦਾ ਦਖਲ ਦੱਸਿਆ ਹੈ। ਉਨ੍ਹਾਂ ਕਿਹਾ ਕਿ ਇਹ ਸੋਧ ਬਿੱਲ ਸੱਤਾਧਾਰੀ ਧਿਰ ਵੱਲੋਂ ਸਬੰਧਤ ਧਿਰਾਂ ਨੂੰ ਵਿਸ਼ਵਾਸ ਵਿਚ ਲਏ ਬਿਨਾਂ ਲਿਆਂਦਾ ਗਿਆ ਹੈ, ਜਿਸ ਕਾਰਨ ਇਸ ’ਤੇ ਵੱਡਾ ਵਿਵਾਦ ਖੜ੍ਹਾ ਹੋਇਆ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਇੰਝ ਲੱਗ ਰਿਹਾ ਹੈ ਕਿ ਕੇਂਦਰ ਸਰਕਾਰ ਘੱਟਗਿਣਤੀਆਂ ਦੇ ਅਧਿਕਾਰਾਂ ਨੂੰ ਖ਼ਤਮ ਕਰਕੇ ਸਾਰੇ ਪ੍ਰਬੰਧਾਂ ਨੂੰ ਆਪਣੇ ਅਨੁਸਾਰ ਚਲਾਉਣਾ ਚਾਹੁੰਦੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਹਮੇਸ਼ਾ ਹੀ ਘੱਟ-ਗਿਣਤੀਆਂ ਦੇ ਹੱਕਾਂ ਲਈ ਲੜਦੀ ਆਈ ਹੈ ਅਤੇ ਉਹ ਘੱਟਗਿਣਤੀਆਂ ਖਿਲਾਫ਼ ਲਏ ਗਏ ਫੈਸਲੇ ਦਾ ਵਿਰੋਧ ਕਰਦੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸਰਕਾਰ ਦੀ ਘੱਟਗਿਣਤੀਆਂ ਦੇ ਮਾਮਲਿਆਂ ’ਚ ਅਜਿਹੀ ਦਖਲਅੰਦਾਜ਼ੀ ਠੀਕ ਨਹੀਂ ਹੈ ਅਤੇ ਕੇਂਦਰ ਸਰਕਾਰ ਨੂੰ ਇਹ ਬਿੱਲ ਤੁਰੰਤ ਵਾਪਸ ਲੈਣਾ ਚਾਹੀਦਾ ਹੈ।
Check Also
ਪੰਜਾਬ ਅਤੇ ਨੇੜਲੇ ਇਲਾਕਿਆਂ ’ਚ ਵਧੀ ਗਰਮੀ
ਪਾਰਾ 37 ਡਿਗਰੀ ਤੋਂ ਪਾਰ-ਹੀਟ ਵੇਵ ਦਾ ਵੀ ਅਲਰਟ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਅਤੇ ਨੇੜਲੇ ਇਲਾਕਿਆਂ …