ਇਸਲਾਮਾਬਾਦ : ਜੇਲ੍ਹ ‘ਚ ਬੰਦ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੂੰ ਮੁਲਕ ‘ਚ ਮਨੁੱਖੀ ਹੱਕਾਂ ਅਤੇ ਜਮਹੂਰੀਅਤ ਲਈ ਕੀਤੀਆਂ ਗਈਆਂ ਕੋਸ਼ਿਸ਼ਾਂ ਲਈ ਨੋਬੇਲ ਸ਼ਾਂਤੀ ਪੁਰਸਕਾਰ ਵਾਸਤੇ ਨਾਮਜ਼ਦ ਕੀਤਾ ਗਿਆ ਹੈ। ਪਿਛਲੇ ਸਾਲ ਦਸੰਬਰ ‘ਚ ਬਣੇ ਅਤੇ ਨੌਰਵੇ ਦੀ ਸਿਆਸੀ ਧਿਰ ‘ਪਾਰਟੀਏਟ ਸੈਂਟਰਮ’ ਨਾਲ ਜੁੜੇ ਗਰੁੱਪ ‘ਪਾਕਿਸਤਾਨ ਵਰਲਡ ਐਲਾਇੰਸ’ ਨੇ ਇਸਦਾ ਐਲਾਨ ਕੀਤਾ ਹੈ।
ਪਾਰਟੀਏਟ ਸੈਂਟਰਮ ਨੇ ਐਤਵਾਰ ਨੂੰ ਸ਼ੋਸ਼ਲ ਮੀਡੀਆ ‘ਐਕਸ’ ‘ਤੇ ਕਿਹਾ, ”ਸਾਨੂੰ ਪਾਰਟੀਏਟ ਸੈਂਟਰਮ ਵੱਲੋਂ ਇਹ ਐਲਾਨ ਕਰਦਿਆਂ ਖੁਸ਼ੀ ਮਹਿਸੂਸ ਹੋ ਰਹੀ ਹੈ ਕਿ ਅਸੀਂ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਨੋਬੇਲ ਸ਼ਾਂਤੀ ਪੁਰਸਕਾਰ ਲਈ ਨਾਮਜ਼ਦ ਕੀਤਾ ਹੈ।”
Check Also
ਪਾਕਿਸਤਾਨ ਦੇ ਬਲੋਚਿਸਤਾਨ ਵਿਚ ਬੱਸ ’ਤੇ ਹਮਲਾ – 9 ਵਿਅਕਤੀਆਂ ਦੀ ਮੌਤ
ਨਵੀਂ ਦਿੱਲੀ/ਬਿਊਰੋ ਨਿਊਜ਼ ਪਾਕਿਸਤਾਨ ਦੇ ਬਲੋਚਿਸਤਾਨ ਸੂਬੇ ਵਿਚ ਕਵੇਟਾ ਤੋਂ ਲਾਹੌਰ ਜਾ ਰਹੀ ਇਕ ਯਾਤਰੀ …