ਵੈਨਕੂਵਰ/ਬਿਊਰੋ ਨਿਊਜ਼ : ਬਰੈਂਪਟਨ ਦੇ ਪਲਾਜ਼ੇ ਵਿੱਚ ਦੁਪਹਿਰ ਸਮੇਂ ਇਕ ਕਾਰ ‘ਤੇ ਆਏ ਕੁੱਝ ਅਣਪਛਾਤੇ ਵਿਅਕਤੀ ਪੰਜਾਬੀ ਕਾਰੋਬਾਰੀ ਨੌਜਵਾਨ ਦੀ ਗੋਲੀਆਂ ਮਾਰ ਹੱਤਿਆ ਕਰਕੇ ਫਰਾਰ ਹੋ ਗਏ।
ਪੀਲ ਪੁਲਿਸ ਵੱਲੋਂ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਪੀਲ ਪੁਲਿਸ ਦੇ ਅਫਸਰ ਅਨੁਸਾਰ ਪਿਛਲੇ ਦਿਨੀਂ ਬਾਅਦ ਦੁਪਹਿਰ 1 ਵਜੇ ਪੁਲਿਸ ਨੂੰ ਬਰੈਮਲੀ ਰੋਡ ‘ਤੇ ਡਿਊਡਰਾਈਵ ਸਥਿਤ ਪੀਲ ਪੁਲਿਸ ਵੱਲੋਂ ਜਾਣਕਾਰੀ ਦਿੱਤੀ ਗਈ ਕਿ ਪਲਾਜ਼ੇ ਵਿੱਚ ਗੋਲੀਆਂ ਚੱਲਣ ਦੀ ਸੂਚਨਾ ਮਿਲੀ। ਉਨ੍ਹਾਂ ਮੌਕੇ ‘ਤੇ ਜਾ ਕੇ ਨੌਜਵਾਨ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਪਰ ਉਹ ਸਫਲ ਨਾ ਹੋਏ।
ਉਨ੍ਹਾਂ ਕਿਹਾ ਕਿ ਮੁਢਲੇ ਤੌਰ ‘ਤੇ ਇਹ ਤਾਂ ਨਹੀਂ ਕਿਹਾ ਜਾ ਸਕਦਾ ਕਿ ਇਹ ਹੱਤਿਆ ਮਿੱਥ ਕੇ ਕੀਤੀ ਗਈ ਹੈ ਪਰ ਭੀੜ ਵਾਲੇ ਇਲਾਕੇ ਵਿੱਚ ਵਾਪਰੀ ਇਹ ਘਟਨਾ ਪੁਲਿਸ ਲਈ ਚੁਣੌਤੀ ਹੈ।
Check Also
ਮਾਰਕ ਕਾਰਨੀ ਬਣੇ ਕੈਨੇਡਾ ਦੇ ਪ੍ਰਧਾਨ ਮੰਤਰੀ, ਨਵੇਂ ਮੰਤਰੀਆਂ ਨੇ ਚੁੱਕੀ ਸਹੁੰ
ਭਾਰਤੀ ਮੂਲ ਦੀ ਅਨੀਤਾ ਅਨੰਦ ਵਿਦੇਸ਼ ਮੰਤਰੀ, ਮਨਿੰਦਰ ਸਿੱਧੂ ਵਪਾਰ ਮੰਤਰੀ, ਰਣਦੀਪ ਸਿੰਘ ਸਰਾਏ ਤੇ …