ਨਵੀਂ ਦਿੱਲੀ/ਬਿਊਰੋ ਨਿਊਜ਼
ਦੇਸ਼ ਧ੍ਰੋਹ ਦੇ ਦੋਸ਼ਾਂ ਤਹਿਤ ਗ੍ਰਿਫਤਾਰ ਕੀਤੇ ਗਏ ਜੇ.ਐਨ.ਯੂ. ਵਿਦਿਆਰਥੀ ਯੂਨੀਅਨ ਦੇ ਪ੍ਰਧਾਨ ਕਨ੍ਹਈਆ ਕੁਮਾਰ ਨੂੰ 21 ਦਿਨਾਂ ਬਾਅਦ ਤਿਹਾੜ ਜੇਲ੍ਹ ਵਿਚੋਂ ਰਿਹਾਅ ਕਰ ਦਿੱਤਾ ਹੈ। ਪਿਛਲੇ ਦਿਨ ਉਸ ਨੂੰ ਦਿੱਲੀ ਹਾਈਕੋਰਟ ਨੇ 6 ਮਹੀਨੇ ਤੱਕ ਲਈ ਜ਼ਮਾਨਤ ਦਿੱਤੀ ਸੀ। ਕਨ੍ਹਈਆ ਦੇ ਵਕੀਲ ਨੇ ਕਿਹਾ ਹੈ ਕਿ ਉਹ ਅਦਾਲਤ ਦੇ ਫੈਸਲੇ ਦਾ ਸਵਾਗਤ ਕਰਦੇ ਹਨ ਤੇ ਕਨ੍ਹਈਆ ਨੂੰ ਭਾਰਤ ਦੇ ਸੰਵਿਧਾਨ ‘ਤੇ ਪੂਰਾ ਭਰੋਸਾ ਹੈ। ਕਨ੍ਹਈਆ ઠਨੂੰ ਜ਼ਮਾਨਤ ਮਿਲਣ ਤੋਂ ਬਾਅਦ ਜਵਾਹਰਲਾਲ ਨਹਿਰੂ ਯੂਨੀਵਰਸਿਟੀ ਵਿਚ ਖੁਸ਼ੀ ਦਾ ਮਾਹੌਲ ਹੈ। ਵਿਦਿਆਰਥੀਆਂ ਦਾ ਕਹਿਣਾ ਹੈ ਕਿ ਉਹ ਉਮਰ ਤੇ ਅਨਿਰਬਾਨ ਦੀ ਰਿਹਾਈ ਲਈ ਵੀ ਲੜਾਈ ਜਾਰੀ ਰੱਖਣਗੇ।
ਜ਼ਿਕਰਯੋਗ ਹੈ ਕਿ ਕਨ੍ਹਈਆ ਨੂੰ ਦਿੱਲੀ ਪੁਲਿਸ ਨੇ ਦੇਸ਼ ਧ੍ਰੋਹ ਦੇ ਮਾਮਲੇ ਵਿਚ ਗ੍ਰਿਫਤਾਰ ਕੀਤਾ ਸੀ। ਉਸ ‘ਤੇ ਭਾਰਤ ਵਿਰੋਧੀ ਨਾਅਰੇ ਲਾਉਣ ਦੇ ਦੋਸ਼ ਲੱਗੇ ਸਨ ਪਰ ਇਸ ਮਾਮਲੇ ਇਕ ਵੀ ਗਵਾਹ ਕਨ੍ਹੱਈਆ ਕੁਮਾਰ ਦੇ ਵਿਰੋਧ ਵਿਚ ਨਹੀਂ ਭੁਗਤਿਆ ਸੀ।
Check Also
ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ
ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …