
ਥਾਈਲੈਂਡ ਵਿਚ ਸਿਖਰ ਵਾਰਤਾ ਦੌਰਾਨ ਮੋਦੀ ਅਤੇ ਮੁਹੰਮਦ ਯੂਨਸ ਵਿਚਾਲੇ ਹੋਈ ਗੱਲਬਾਤ
ਨਵੀਂ ਦਿੱਲੀ/ਬਿਊਰੋ ਨਿਊਜ਼
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸ਼ੁੱਕਰਵਾਰ ਨੂੰ ਬੰਗਲਾਦੇਸ਼ ਦੇ ਚੀਫ ਐਡਵਾਈਜ਼ਰ ਮੁਹੰਮਦ ਯੂਨਸ ਨਾਲ ਮੁਲਾਕਾਤ ਕੀਤੀ ਹੈ। ਇਹਨਾਂ ਦੋਵੇਂ ਆਗੂਆਂ ਦਰਮਿਆਨ ਥਾਈਲੈਂਡ ਵਿਚ ਸਿਖਰ ਵਾਰਤਾ ਦੌਰਾਨ ਗੱਲਬਾਤ ਹੋਈ ਹੈ। ਬੰਗਲਾਦੇਸ਼ੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੂੰ ਪਿਛਲੇ ਸਾਲ ਸੱਤਾ ਤੋਂ ਲਾਂਭੇ ਕੀਤੇ ਜਾਣ ’ਤੇ ਹਸੀਨਾ ਨੂੰ ਭਾਰਤ ਵਿਚ ਸਿਆਸੀ ਸ਼ਰਣ ਦੇਣ ਕਰਕੇ ਦੋਵਾਂ ਮੁਲਕਾਂ ਵਿਚ ਤਲਖੀ ਬਣੀ ਹੋਈ ਸੀ। ਇਸ ਤਲਖੀ ਤੋਂ ਬਾਅਦ ਦੋਵਾਂ ਮੁਲਕਾਂ ਦੇ ਆਗੂਆਂ ਵਿਚਾਲੇ ਇਹ ਪਹਿਲੀ ਮੁਲਾਕਾਤ ਹੈ। ਬੰਗਲਾਦੇਸ਼ ਦੇ ਵਿਦੇਸ਼ ਮੰਤਰਾਲੇ ਨੇ ਪਿਛਲੇ ਦਿਨੀਂ ਇਸ ਮੁਲਾਕਾਤ ਬਾਰੇ ਜਾਣਕਾਰੀ ਸਾਂਝੀ ਕੀਤੀ ਸੀ। ਪੀਐਮ ਮੋਦੀ ਅਤੇ ਮੁਹੰਮਦ ਯੂਨਸ ਵਿਚਕਾਰ ਇਸ ਮੁਲਾਕਾਤ ਤੋਂ ਪਹਿਲਾਂ ਸਰਕਾਰ ਨੇ ਦੇਸ਼ ਦੀ ਸੰਸਦ ਨੂੰ ਸੂਚਿਤ ਕੀਤਾ ਸੀ ਕਿ ਉਹ ਉਮੀਦ ਕਰਦੀ ਹੈ ਕਿ ਢਾਕਾ ਘੱਟਗਿਣਤੀਆਂ, ਖਾਸ ਕਰਕੇ ਹਿੰਦੂਆਂ ਵਿਰੁੱਧ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਦੀ ਪੂਰੀ ਜਾਂਚ ਕਰੇਗਾ।