‘ਆਪ’ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੂੰ ਐਲਾਨ ਚੁੱਕੀ ਹੈ ਉਮੀਦਵਾਰ
ਲੁਧਿਆਣਾ/ਬਿਊਰੋ ਨਿਊਜ਼ : ਕਾਂਗਰਸ ਪਾਰਟੀ ਵਲੋਂ ਲੁਧਿਆਣਾ ਪੱਛਮੀ ਦੀ ਹੋਣ ਵਾਲੀ ਜ਼ਿਮਨੀ ਚੋਣ ਲਈ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਉਮੀਦਵਾਰ ਐਲਾਨਿਆ ਗਿਆ ਹੈ। ਇਹ ਸੀਟ ‘ਆਪ’ ਵਿਧਾਇਕ ਗੁਰਪ੍ਰੀਤ ਗੋਗੀ ਬੱਸੀ ਦੀ ਮੌਤ ਤੋਂ ਬਾਅਦ ਖਾਲੀ ਹੋਈ ਸੀ । ਜ਼ਿਮਨੀ ਚੋਣ ਦੀ ਤਰੀਕ ਸਬੰਧੀ ਫਿਲਹਾਲ ਭਾਵੇਂ ਕੋਈ ਐਲਾਨ ਨਹੀਂ ਕੀਤਾ ਗਿਆ। ਪਰ ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਵਲੋਂ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੂੰ ਆਪਣਾ ਉਮੀਦਵਾਰ ਐਲਾਨਿਆ ਗਿਆ ਸੀ ਤੇ ਹੁਣ ਕਾਂਗਰਸ ਨੇ ਭਾਰਤ ਭੂਸ਼ਣ ਆਸ਼ੂ ਨੂੰ ਉਮੀਦਵਾਰ ਬਣਾਇਆ ਗਿਆ ਹੈ। ਪਿਛਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਭਾਰਤ ਭੂਸ਼ਣ ਆਸ਼ੂ ਨੂੰ ‘ਆਪ’ ਉਮੀਦਵਾਰ ਗੁਰਪ੍ਰੀਤ ਗੋਗੀ ਵਲੋਂ ਹਰਾਇਆ ਗਿਆ ਸੀ । ਉਸ ਤੋਂ ਬਾਅਦ ਆਮ ਆਦਮੀ ਪਾਰਟੀ ਵਲੋਂ ਭਾਰਤ ਭੂਸ਼ਨ ਆਸ਼ੂ ਖ਼ਿਲਾਫ਼ ਕੇਸ ਵੀ ਦਰਜ ਕੀਤੇ ਗਏ ਸਨ ਪਰ ਕੁਝ ਸਮਾਂ ਪਹਿਲਾਂ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਰਟ ਵਲੋਂ ਆਸ਼ੂ ਖ਼ਿਲਾਫ਼ ਦਰਜ ਕੀਤੇ ਕੇਸਾਂ ਨੂੰ ਰੱਦ ਕਰਨ ਦੇ ਹੁਕਮ ਦਿੱਤੇ ਗਏ ਸਨ। ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵਲੋਂ ਹਾਲੇ ਆਪਣੇ ਉਮੀਦਵਾਰਾਂ ਸਬੰਧੀ ਐਲਾਨ ਨਹੀਂ ਕੀਤਾ ਗਿਆ।
Check Also
ਫਰੀਦਕੋਟ ਦੀ ਸਿਫਤ ਕੌਰ ਸਮਰਾ ਨੇ ਭਾਰਤ ਦੀ ਝੋਲੀ ਪਾਇਆ ਸੋਨ ਤਗ਼ਮਾ
ਅਰਜਨਟੀਨਾ ਸ਼ੂਟਿੰਗ ’ਚ ਚੱਲ ਰਹੇ ਸ਼ੂਟਿੰਗ ਮੁਕਾਬਲੇ ’ਚ ਸਿਫ ਨੇ ਜਿੱਤਿਆ ਤਮਗਾ ਨਵੀਂ ਦਿੱਲੀ/ਬਿਊਰੋ ਨਿਊਜ਼ …