ਵਿਕਾਸ ਪ੍ਰੋਜੈਕਟਾਂ ਲਈ ਤਾਮਿਲਨਾਡੂ ਵਾਸੀਆਂ ਨੂੰ ਦਿੱਤੀ ਵਧਾਈ
ਰਾਮੇਸ਼ਵਰਮ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤਾਮਿਲਨਾਡੂ ਦੇ ਰਾਮੇਸ਼ਵਰਮ ਵਿਚ ਪੰਬਨ ਪੁਲ ਦਾ ਉਦਘਾਟਨ ਕਰਨ ਤੋਂ ਬਾਅਦ ਇਕ ਜਨਤਕ ਇਕੱਠ ਨੂੰ ਸੰਬੋਧਨ ਕਰਦੇ ਕਿਹਾ ਅੱਜ ਰਾਮ ਨੌਮੀ ਹੈ ਅਤੇ ਸੂਰਜ ਦੀਆਂ ਕਿਰਨਾਂ ਨੇ ਅਯੁੱਧਿਆ ਦੇ ਰਾਮ ਜਨਮਭੂਮੀ ਮੰਦਰ ਵਿਚ ਰਾਮ ਲੱਲਾ ਦਾ ਸੂਰਜ ਤਿਲਕ ਲਗਾਇਆ। ਰਾਮੇਸ਼ਵਰਮ ਦੀ ਪਵਿੱਤਰ ਧਰਤੀ ਤੋਂ, ਮੈਂ ਦੇਸ਼ ਦੇ ਲੋਕਾਂ ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੰਦਾ ਹਾਂ। ਮੈਂ ਧੰਨ ਮਹਿਸੂਸ ਕਰਦਾ ਹਾਂ ਕਿ ਮੈਂ ਅੱਜ ਰਾਮਨਾਥਸਵਾਮੀ ਮੰਦਰ ਵਿਚ ਪ੍ਰਾਰਥਨਾ ਕਰ ਸਕਿਆ। ਇਸ ਖ਼ਾਸ ਦਿਨ ’ਤੇ, ਮੈਨੂੰ 8,300 ਕਰੋੜ ਰੁਪਏ ਦੇ ਵਿਕਾਸ ਕਾਰਜ ਸੌਂਪਣ ਦਾ ਮੌਕਾ ਮਿਲਿਆ। ਇਹ ਰੇਲ ਅਤੇ ਸੜਕ ਪ੍ਰੋਜੈਕਟ ਤਾਮਿਲਨਾਡੂ ਵਿਚ ਸੰਪਰਕ ਨੂੰ ਵਧਾਉਣਗੇ। ਮੈਂ ਇਨ੍ਹਾਂ ਪ੍ਰੋਜੈਕਟਾਂ ਲਈ ਤਾਮਿਲਨਾਡੂ ਦੇ ਆਪਣੇ ਭਰਾਵਾਂ ਅਤੇ ਭੈਣਾਂ ਨੂੰ ਵਧਾਈ ਦਿੰਦਾ ਹਾਂ।
Home / ਕੈਨੇਡਾ / Front / ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 8300 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ
Check Also
ਉਦਯੋਗਪਤੀ ਨਿਤਿਨ ਕੋਹਲੀ ਆਮ ਆਦਮੀ ਪਾਰਟੀ ’ਚ ਹੋਏ ਸ਼ਾਮਲ
ਕੋਹਲੀ ਨੂੰ ਜਲੰਧਰ ਸੈਂਟਰਲ ਹਲਕੇ ਦਾ ਇੰਚਾਰਜ ਕੀਤਾ ਗਿਆ ਨਿਯੁਕਤ ਜਲੰਧਰ/ਬਿਊਰੋ ਨਿਊਜ਼ : ਜਲੰਧਰ ਦੇ …