ਕਿਹਾ : ਕੇਜਰੀਵਾਲ, ਸਿਸੋਦੀਆ ਅਤੇ ਜੈਨ ਕੁਰੱਪਸ਼ਨ ਦੇ ਮਾਮਲੇ ’ਚ ਕੱਟ ਚੁੱਕੇ ਹਨ ਜੇਲ੍ਹ
ਦਿੜ੍ਹਬਾ ਮੰਡੀ/ਬਿਊਰੋ ਨਿਊਜ਼ : ਬਹੁਜਨ ਸਮਾਜ ਪਾਰਟੀ ਪੰਜਾਬ ਦੇ ਪ੍ਰਧਾਨ ਅਵਤਾਰ ਸਿੰਘ ਕਰੀਮਪੁਰ ਅੱਜ ਸੰਗਰੂਰ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਾ ਦਿੜ੍ਹਬਾ ਦੇ ਪਿੰਡ ਬਘਗੌਲ ਵਿਖੇ ਪਹੁੰਚੇ। ਜਿੱਥੇ ਉਨ੍ਹਾਂ ਇਕ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਦਿੱਲੀ ਦੇ ‘ਆਪ’ ਆਗੂਆਂ ’ਤੇ ਸਵਾਲ ਚੁੱਕੇ। ਅਵਤਾਰ ਸਿੰਘ ਕਰੀਮਪੁਰੀ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਸਾਬਕਾ ਸਿਹਤ ਮੰਤਰੀ ਜਤਿੰਦਰ ਜੈਨ ਅਤੇ ਸਾਬਕਾ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਤਿੰਨੋਂ ਜਣੇ ਕਰੱਪਸ਼ਨ ਦੇ ਕੇਸਾਂ ਵਿਚ ਜੇਲ੍ਹ ਕੱਟ ਕੇ ਆਏ ਹਨ। ਪੰਜਾਬ ਦੀ ਜਨਤਾ ਨੂੰ ਇਹ ਕਹਿ ਰਹੇ ਹਨ ਕਿ ਆਮ ਆਦਮੀ ਪਾਰਟੀ ਪੰਜਾਬ ਵਿਚੋਂ ਨਸ਼ੇ ਨੂੰ ਖਤਮ ਕਰ ਦੇੇਵੇਗੀ। ਜਦਕਿ ਉਨ੍ਹਾਂ ਦੇ ਤਿੰਨੋਂ ਆਗੂ ਖੁਦ ਨਸ਼ਿਆਂ ਦੇ ਕੇਸਾਂ ਵਿਚ ਫਸੇ ਹੋਏ ਹਨ ਹਨ। ਕਰੀਮਪੁਰ ਨੇ ਪੰਜਾਬ ਦੀ ਕਾਨੂੰਨ ਵਿਵਸਥਾ ’ਤੇ ਸਵਾਲ ਚੁੱਕਿਆ ਕਿਹਾ ਕਿ ਪੰਜਾਬ ਦੀ ਸਥਿਤੀ ਸਭ ਦੇ ਸਾਹਮਣੇ ਹੈ।
Check Also
ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਧੀਆਂ
ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਘਰੇਲੂ ਗੈਸ ਸਿਲੰਡਰ 50 ਰੁਪਏ ਮਹਿੰਗਾ ਹੋ ਗਿਆ ਹੈ। ਅੱਜ …