Breaking News
Home / ਕੈਨੇਡਾ / Front / ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਹੰਸ ਰਾਜ ਹੰਸ ਦੇ ਘਰ ਪਹੁੰਚ ਪ੍ਰਗਟਾਇਆ ਦੁੱਖ

ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਹੰਸ ਰਾਜ ਹੰਸ ਦੇ ਘਰ ਪਹੁੰਚ ਪ੍ਰਗਟਾਇਆ ਦੁੱਖ


ਹੰਸ ਰਾਜ ਹੰਸ ਦੀ ਪਤਨੀ ਰੇਸ਼ਮ ਕੌਰ ਦਾ ਲੰਘੇ ਦਿਨੀਂ ਹੋਇਆ ਸੀ ਦੇਹਾਂਤ
ਜਲੰਧਰ/ਬਿਊਰੋ ਨਿਊਜ਼ : ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਅੱਜ ਰਾਜ ਗਾਇਕ ਅਤੇ ਸਾਬਕਾ ਭਾਜਪਾ ਸੰਸਦ ਮੈਂਬਰ ਹੰਸ ਰਾਜ ਹੰਸ ਦੇ ਜਲੰਧਰ ਸਥਿਤ ਪਹੰੁਚੇ ਅਤੇ ਉਨ੍ਹਾਂ ਨਾਲ ਦੁੱਖ ਸਾਂਝਾ ਕੀਤਾ। ਧਿਆਨ ਰਹੇ ਕਿ ਮਸ਼ਹੂਰ ਪੰਜਾਬੀ ਗਾਇਕ ਹੰਸ ਰਾਜ ਹੰਸ ਦੀ ਪਤਨੀ ਰੇਸ਼ਮ ਕੌਰ ਦਾ ਲੰਘੇ ਦਿਨੀਂ ਦਹਾਂਤ ਹੋ ਗਿਆ। ਜਿਸ ਤੋਂ ਬਾਅਦ ਰਾਜਨੀਤਿਕ, ਧਾਰਮਿਕ, ਸਮਾਜਿਕ ਅਤੇ ਕਲਾਤਮਕ ਸ਼ਖਸੀਅਤਾਂ ਇਸ ਦੁੱਖ ਦੀ ਘੜੀ ਵਿਚ ਹੰਸ ਪਰਿਵਾਰ ਦੇ ਘਰ ਦੁੱਖ ਸਾਂਝਾ ਕਰਨ ਲਈ ਪਹੁੰਚਣ ਲੱਗੀਆਂ ਸਨ। ਇਸ ਤਹਿਤ ਅੱਜ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਅਤੇ ਨਵੇਂ ਮੁਖੀ ਬਾਬਾ ਜਸਦੀਪ ਸਿੰਘ ਹੰਸ ਰਾਜ ਹੰਸ ਦੇ ਘਰ ਕਰਨ ਪੁੱਜੇ ਪਹੁੰਚੇ ਅਤੇ ਉਨ੍ਹਾਂ ਦੁੱਖ ਸਾਂਝਾ ਕੀਤਾ ਅਤੇ ਪਰਿਵਾਰ ਨੂੰ ਭਾਣਾ ਮੰਨਣ ਦੀ ਅਪੀਲ ਕੀਤੀ।

Check Also

ਲੁਧਿਆਣਾ ਪੱਛਮੀ ਜ਼ਿਮਨੀ ਚੋਣ ਲਈ 19 ਜੂਨ ਨੂੰ ਪੈਣਗੀਆਂ ਵੋਟਾਂ

23 ਜੂਨ ਨੂੰ ਐਲਾਨਿਆ ਜਾਵੇਗਾ ਨਤੀਜਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਵਿਧਾਨ ਸਭਾ ਹਲਕਾ ਲੁਧਿਆਣਾ …