Breaking News
Home / ਕੈਨੇਡਾ / Front / ਪੰਜਾਬ ਦੇ ਸਕੂਲਾਂ ’ਤੇ ਸਿਆਸਤ ਗਰਮਾਈ

ਪੰਜਾਬ ਦੇ ਸਕੂਲਾਂ ’ਤੇ ਸਿਆਸਤ ਗਰਮਾਈ

ਭਾਜਪਾ ਦਾ ਆਰੋਪ – ਆਮ ਆਦਮੀ ਪਾਰਟੀ ਨੇ ਅਧਿਆਪਕਾਂ ਨੂੰ ਵਲੰਟੀਅਰ ਬਣਾਇਆ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਨਵਾਂਸ਼ਹਿਰ ਵਿਚ ਸਕੂਲ ਆਫ ਐਮੀਨੈਂਸ ਦਾ ਉਦਘਾਟਨ ਕੀਤਾ। ਇਸ ਮੌਕੇ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦੇ ਇੰਚਾਰਜ ਮਨੀਸ਼ ਸਿਸੋਦੀਆ ਵੀ ਹਾਜ਼ਰ ਰਹੇ। ਇਸ ਮੌਕੇ ਭਗਵੰਤ ਮਾਨ ਨੇ ਕਿਹਾ ਕਿ ਹੁਣ ਸਰਕਾਰੀ ਸਕੂਲ ਵਧੀਆ ਬਣਾ ਦਿੱਤੇ ਗਏ ਹਨ ਅਤੇ ਇਹੀ ਸਿੱਖਿਆ ਕ੍ਰਾਂਤੀ ਹੈ। ਉਧਰ ਦੂਜੇ ਪਾਸੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਤੇ ਦਿੱਲੀ ਸਰਕਾਰ ’ਚ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੇ ਪੰਜਾਬ ਦੀ ‘ਆਪ’ ਸਰਕਾਰ ’ਤੇ ਸਵਾਲ ਚੁੱਕੇ ਹਨ। ਸਿਰਸਾ ਨੇ ਆਰੋਪ ਲਗਾਇਆ ਕਿ ਆਮ ਆਦਮੀ ਪਾਰਟੀ ਨੇ ਹੁਣ ਅਧਿਆਪਕਾਂ ਨੂੰ ਵਲੰਟੀਅਰ ਬਣਾ ਦਿੱਤਾ ਹੈ। ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਦਿੱਲੀ ਨੂੰ ਬਰਬਾਦ ਕਰਕੇ ਪੰਜਾਬ ਪਹੁੰਚ ਗਏ ਹਨ। ਉਨ੍ਹਾਂ ਕਿਹਾ ਕਿ ਇਹ ਦੋਵੇਂ ਆਗੂ ਪੰਜਾਬ ਦੇ ਭਵਿੱਖ ਨੂੰ ਬਰਬਾਦ ਕਰਨ ਲੱਗੇ ਹੋਏ ਹਨ। ਧਿਆਨ ਰਹੇ ਕਿ ਪੰਜਾਬ ਸਰਕਾਰ ਦੇ ਮੰਤਰੀਆਂ ਨੇ ਵੀ ਅੱਜ ਵੱਖ ਵੱਖ ਜ਼ਿਲ੍ਹਿਆਂ ’ਚ ਸਕੂਲ ਆਫ ਐਮੀਨੈਂਸ ਸਬੰਧੀ ਉਦਘਾਟਨ ਕੀਤੇ ਹਨ।

Check Also

ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਧੀਆਂ 

ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਘਰੇਲੂ ਗੈਸ ਸਿਲੰਡਰ 50 ਰੁਪਏ ਮਹਿੰਗਾ ਹੋ ਗਿਆ ਹੈ। ਅੱਜ …