Breaking News
Home / ਕੈਨੇਡਾ / Front / ਜਥੇਦਾਰ ਗੜਗੱਜ ਵੱਲੋਂ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜੋੜਾ ਘਰ ’ਚ ਸੇਵਾ

ਜਥੇਦਾਰ ਗੜਗੱਜ ਵੱਲੋਂ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜੋੜਾ ਘਰ ’ਚ ਸੇਵਾ

ਸਿੱਖ ਮਿਸ਼ਨਰੀ ਕਾਲਜ ਦੇ ਵਿਦਿਆਰਥੀ ਰਹੇ ਹਨ ਗਿਆਨੀ ਕੁਲਦੀਪ ਸਿੰਘ ਗੜਗੱਜ
ਸ੍ਰੀ ਆਨੰਦਪੁਰ ਸਾਹਿਬ/ਬਿਊਰੋ ਨਿਊਜ਼
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਵਜੋਂ ਸੇਵਾ ਨਿਭਾ ਰਹੇ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜੋੜਾ ਘਰ ਵਿਖੇ ਜੋੜਿਆਂ ਦੀ ਸੇਵਾ ਕੀਤੀ। ਉਂਝ ਇਹ ਪਹਿਲੀ ਵਾਰ ਹੈ ਜਦੋਂ ਕਿਸੇ ਮੌਜੂਦਾ ਜਥੇਦਾਰ ਵੱਲੋਂ ਇਸ ਤਰ੍ਹਾਂ ਜੋੜਾ ਘਰ ਵਿਖੇ ਇਕ ਨਿਮਾਣੇ ਸੇਵਾਦਾਰ ਵਜੋਂ ਸੇਵਾ ਕੀਤੀ ਗਈ ਹੋਵੇ। ਜਥੇਦਾਰ ਗੜਗੱਜ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਿੱਖ ਮਿਸ਼ਨਰੀ ਕਾਲਜ ਦੇ ਵਿਦਿਆਰਥੀ ਰਹੇ ਹਨ ਅਤੇ ਅੱਜ ਸਿੱਖ ਮਿਸ਼ਨਰੀ ਕਾਲਜ ਵਿਖੇ ਉਨ੍ਹਾਂ ਦੇ ਸਨਮਾਨ ਲਈ ਪ੍ਰੋਗਰਾਮ ਵੀ ਰੱਖਿਆ ਗਿਆ ਸੀ। ਜਥੇਦਾਰ ਵੱਲੋਂ ਇਸ ਪ੍ਰੋਗਰਾਮ ਵਿੱਚ ਪੁੱਜਣ ਤੋਂ ਪਹਿਲਾਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਪੁੱਜ ਕੇ ਜੋੜਾ ਘਰ ’ਚ ਸੇਵਾ ਕੀਤੀ ਗਈ ਹੈ।

Check Also

ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਧੀਆਂ 

ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਘਰੇਲੂ ਗੈਸ ਸਿਲੰਡਰ 50 ਰੁਪਏ ਮਹਿੰਗਾ ਹੋ ਗਿਆ ਹੈ। ਅੱਜ …