ਜੌੜਾਮਾਜਰਾ ਨੇ ਅਧਿਆਪਕਾਂ ਨੂੰ ਬੋਲੇ ਸਨ ਇਤਰਾਜ਼ਯੋਗ ਸ਼ਬਦ
ਪਟਿਆਲਾ/ਬਿਊਰੋ ਨਿਊਜ਼ : ਪਟਿਆਲਾ ਦੇ ਸਮਾਣਾ ਸਕੂਲ ’ਚ ਆਮ ਆਦਮੀ ਪਾਰਟੀ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਅਧਿਆਪਕਾਂ ਨੂੰ ਇਤਰਾਜ਼ਯੋਗ ਸ਼ਬਦ ਬੋਲੇ ਗਏ ਸਨ, ਜਿਸ ਦੇ ਚਲਦਿਆਂ ਸਰਕਾਰੀ ਅਧਿਆਪਕ ਯੂਨੀਅਨ ਪੰਜਾਬ ਦੀ ਜ਼ਿਲ੍ਹਾ ਇਕਾਈ ਨੇ ਪ੍ਰਧਾਨ ਹਰਿੰਦਰ ਮੱਲ੍ਹੀਆਂ ਦੀ ਅਗਵਾਈ ’ਚ ਵਿਧਾਇਕ ਖਿਲਾਫ਼ ਵਿਰੋਧ ਪ੍ਰਦਰਸ਼ਨ ਕੀਤਾ ਅਤੇ ਵਿਧਾਇਕ ਨੂੰ ਮੁਆਫ਼ੀ ਮੰਗਣ ਲਈ ਕਿਹਾ। ਵਿਰੋਧ ਕਰ ਰਹੇ ਅਧਿਆਪਕਾਂ ਨੇ ਕਿਹਾ ਕਿ ਸਰਕਾਰ ਵੱਲੋਂ ਸਕੂਲਾਂ ’ਚ ਮਾਪਿਆਂ ਦੀ ਭੀੜ ਇਕੱਠੀ ਕਰਨ ਦਾ ਹੁਕਮ ਦਿੱਤਾ ਗਿਆ ਸੀ। ਪਰ ਸਮਾਣਾ ਦੇ ਸਕੂਲ ’ਚ ਮਾਪਿਆਂ ਦੇ ਘੱਟ ਪਹੁੰਚਣ ਕਾਰਨ ਵਿਧਾਇਕ ਜੌੜਾ ਮਾਜਰਾ ਭੜਕ ਉਠੇ ਅਤੇ ਉਨ੍ਹਾਂ ਅਧਿਆਪਕਾਂ ਖਿਲਾਫ਼ ਇਤਰਾਜ਼ਯੋਗ ਸ਼ਬਦ ਬੋਲ ਦਿੱਤੇ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਸਰਕਾਰ ਦੀ ਸਿੱਖਿਆ ਕ੍ਰਾਂਤੀ ਦੇ ਦਾਅਵਿਆਂ ’ਤੇ ਵੀ ਸਵਾਲ ਚੁੱਕੇ ਅਤੇ ਕਿਹਾ ਕਿ ਦੀਵਾਰਾਂ ’ਤੇ ਰੰਗ ਕਰਨ ਨਾਲ ਸਿੱਖਿਆ ’ਚ ਸੁਧਾਰ ਨਹੀਂ ਹੋਵੇਗਾ। ਸਗੋਂ ਅਧਿਆਪਕਾਂ ਦੀ ਕਮੀ ਨੂੰ ਪੂਰਾ ਕਰਨ ਦੇ ਨਾਲ-ਨਾਲ ਵਿਦਿਆਰਥੀਆਂ ਨੂੰ ਸਮੇਂ ਸਿਰ ਕਿਤਾਬਾਂ ਅਤੇ ਵਰਦੀਆਂ ਮੁਹੱਈਆ ਕਰਵਾਈਆਂ ਜਾਣ।
Check Also
ਸ਼ੋ੍ਰਮਣੀ ਅਕਾਲੀ ਦਲ ਦਾ ਪ੍ਰਧਾਨ ਬਣਨ ਤੋਂ ਬਾਅਦ ਬੋਲੇ ਸੁਖਬੀਰ ਬਾਦਲ
ਕਿਹਾ : ਅਕਾਲੀ ਦਲ ਕਿਸੇ ਪਰਿਵਾਰ ਦੀ ਪਾਰਟੀ ਨਹੀਂ ਸਗੋਂ ਇਹ ਪੰਜਾਬ ਦੀ ਅਸਲ ਪਾਰਟੀ …