
ਡਾ. ਦਲਜੀਤ ਸਿੰਘ ਚੀਮਾ ਨੇ ਦਿੱਤੀ ਜਾਣਕਾਰੀ
ਚੰਡੀਗੜ੍ਹ/ਬਿਊਰੋ ਨਿਊਜ਼
ਸ਼ੋ੍ਰਮਣੀ ਅਕਾਲੀ ਦਲ ਦੀ ਮੌਜੂਦਾ ਕਾਰਜਕਾਰੀ ਕਮੇਟੀ ਦੀ ਮੀਟਿੰਗ ਅੱਜ ਚੰਡੀਗੜ੍ਹ ਵਿਚ ਪਾਰਟੀ ਦਫਤਰ ਵਿਚ ਹੋਈ ਹੈ। ਮੀਟਿੰਗ ਤੋਂ ਬਾਅਦ ਸੀਨੀਅਰ ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਮੀਡੀਆ ਨੂੰ ਸੰਬੋਧਨ ਕਰਦਿਆਂ ਪਾਰਟੀ ਦੀ ਲੀਡਰਸ਼ਿਪ ਵਲੋਂ ਲਏ ਗਏ ਕੁਝ ਅਹਿਮ ਫੈਸਲਿਆਂ ਬਾਰੇ ਵਿਚਾਰ ਸਾਂਝੇ ਕੀਤੇ। ਡਾ. ਚੀਮਾ ਨੇ ਦੱਸਿਆ ਕਿ ਪਾਰਟੀ ਦੀ ਮੈਂਬਰਸ਼ਿਪ ਡਰਾਈਵ ਬਹੁਤ ਸਫਲ ਰਹੀ ਹੈ, ਜਿਸ ਦੌਰਾਨ 27 ਲੱਖ ਤੋਂ ਵੱਧ ਵਿਅਕਤੀ ਸ਼ੋਮਣੀ ਅਕਾਲੀ ਦਲ ਨਾਲ ਜੁੜੇ ਹਨ। ਉਨ੍ਹਾਂ ਐਲਾਨ ਕੀਤਾ ਕਿ ਸ਼ੋ੍ਰਮਣੀ ਅਕਾਲੀ ਦਲ ਦੇ ਨਵੇਂ ਪ੍ਰਧਾਨ ਦੀ ਚੋਣ 12 ਅਪ੍ਰੈਲ ਨੂੰ ਸਵੇਰੇ 11 ਵਜੇ ਅੰਮਿ੍ਰਤਸਰ ’ਚ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਕੀਤੀ ਜਾਵੇਗੀ।