ਚੀਨ ਨਾਲ ਮੁਕਾਬਲਾ ਕਰਨ ਲਈ ਹਿੰਦ ਮਹਾਂਸਾਗਰ ’ਚ ਕੀਤੇ ਜਾਣਗੇ ਤਾਇਨਾਤ
ਨਵੀਂ ਦਿੱਲੀ/ਬਿਊਰੋ ਨਿਊਜ਼ : ਕੇਂਦਰ ਸਰਕਾਰ ਨੇ ਫਰਾਂਸ ਤੋਂ 26 ਮਰੀਨ ਰਾਫੇਲ ਲੜਾਕੂ ਜਹਾਜ਼ ਖਰੀਦਣ ਨੂੰ ਮਨਜ਼ੂਰੀ ਦੇ ਦਿੱਤੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਵਾਲੀ ਸੁਰੱਖਿਆ ਕੈਬਨਿਟ ਕਮੇਟੀ ਨੇ ਅੱਜ 9 ਅਪ੍ਰੈਲ ਨੂੰ ਇਸ ਡੀਲ ’ਤੇ ਮੋਹਰ ਲਗਾ ਦਿੱਤੀ ਹੈ। ਭਾਰਤ ਨੂੰ 64 ਹਜ਼ਾਰ ਕਰੋੜ ਰੁਪਏ ’ਚ 26 ਮਰੀਨ ਲੜਾਕੂ ਜਹਾਜ਼ ਫਰਾਂਸ ਵੱਲੋਂ ਦਿੱਤੇ ਜਾਣਗੇ। ਇਸ ਤੋਂ ਬਾਅਦ ਫਰਾਂਸ 22 ਸਿੰਗਲ ਸੀਟਰ ਅਤੇ 4 ਟਵਿਨ ਸੀਟਰ ਜੈਟ ਭਾਰਤੀ ਜਲ ਸੈਨਾ ਨੂੰ ਸੌਂਪੇਗਾ। ਇਨ੍ਹਾਂ ਲੜਾਕੂ ਜਹਾਜ਼ਾਂ ਨੂੰ ਹਿੰਦ ਮਹਾਂਸਾਗਰ ’ਚ ਚੀਨ ਨਾਲ ਮੁਕਾਬਲਾ ਕਰਨ ਦੇ ਲਈ ਆਈਐਨਐਸ ਵਿਕਰਾਂਤ ’ਤੇ ਤਾਇਨਾਤ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਫਰਾਂਸ ਅਤੇ ਭਾਰਤ ਦਰਮਿਆਨ 26 ਰਾਫੇਲ ਮਰੀਨ ਲੜਾਕੂ ਜਹਾਜ਼ ਖਰੀਦਣ ਨੂੰ ਲੈ ਕੇ ਪਿਛਲੇ ਕਈ ਮਹੀਨਿਆਂ ਤੋਂ ਗੱਲਬਾਤ ਚੱਲ ਰਹੀ ਸੀ।
Check Also
ਸ਼ੋ੍ਰਮਣੀ ਅਕਾਲੀ ਦਲ ਦਾ ਪ੍ਰਧਾਨ ਬਣਨ ਤੋਂ ਬਾਅਦ ਬੋਲੇ ਸੁਖਬੀਰ ਬਾਦਲ
ਕਿਹਾ : ਅਕਾਲੀ ਦਲ ਕਿਸੇ ਪਰਿਵਾਰ ਦੀ ਪਾਰਟੀ ਨਹੀਂ ਸਗੋਂ ਇਹ ਪੰਜਾਬ ਦੀ ਅਸਲ ਪਾਰਟੀ …