-7.1 C
Toronto
Friday, February 6, 2026
spot_img
HomeਕੈਨੇਡਾFrontਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਵਿਧਾਇਕ ਜੌੜਾਮਾਜਰਾ ਵੱਲੋਂ ਅਧਿਆਪਕਾਂ ਪ੍ਰਤੀ ਵਰਤੀ ਸ਼ਬਦਾਂਵਲੀ...

ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਵਿਧਾਇਕ ਜੌੜਾਮਾਜਰਾ ਵੱਲੋਂ ਅਧਿਆਪਕਾਂ ਪ੍ਰਤੀ ਵਰਤੀ ਸ਼ਬਦਾਂਵਲੀ ਦੀ ਕੀਤੀ ਨਿੰਦਾ 

ਬੈਂਸ ਨੇ ਸਾਰੇ ਅਧਿਆਪਕਾਂ ਨੂੰ ਸਤਿਕਾਰਯੋਗ ਦੱਸਿਆ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪਟਿਆਲਾ ਜ਼ਿਲ੍ਹੇ ਵਿੱਚ ਕਰਵਾਏ ਗਏ ‘ਸਿੱਖਿਆ ਕ੍ਰਾਂਤੀ’ ਸਮਾਗਮ ਦੌਰਾਨ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਕੀਤੀਆਂ ਟਿੱਪਣੀਆਂ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ। ਬੈਂਸ ਨੇ ਪੰਜਾਬ ਦੇ ਸਾਰੇ ਅਧਿਆਪਕਾਂ ਨੂੰ ਸਤਿਕਾਰਯੋਗ ਦੱਸਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਸਾਰੇ ਅਧਿਆਪਕਾਂ ਨੂੰ ਮਾਣ ਸਨਮਾਨ ਦੇਣ ਲਈ ਵਚਨਬੱਧ ਹੈ। ਬੈਂਸ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਅਧਿਆਪਕਾਂ ਦੇ ਸਮਰਪਣ ਅਤੇ ਸਖ਼ਤ ਮਿਹਨਤ ਦੀ ਕਦਰ ਕਰਨੀ ਚਾਹੀਦੀ ਹੈ। ਉਹਨਾਂ ਕਿਹਾ ਕਿ ਸੂਬਾ ਸਰਕਾਰ ਅਧਿਆਪਕਾਂ ਲਈ ਸਹਿਯੋਗ ਤੇ ਸੁਖਾਵਾਂ ਮਾਹੌਲ ਸਿਰਜਣ ਲਈ ਸਮਰਪਿਤ ਹੈ, ਤਾਂ ਜੋ ਅਧਿਆਪਕ ਆਪਣੀਆਂ ਸੇਵਾਵਾਂ ਨੂੰ ਹੋਰ ਬਿਹਤਰ ਢੰਗ ਨਾਲ ਨਿਭਾਅ ਸਕਣ।
RELATED ARTICLES
POPULAR POSTS