Breaking News
Home / ਹਫ਼ਤਾਵਾਰੀ ਫੇਰੀ / ਫੈਡਰਲ ਚੋਣਾਂ : ਤਾਜ਼ਾ ਸਰਵੇਖਣਾਂ ਅਨੁਸਾਰ ਲਿਬਰਲ ਪਾਰਟੀ ਦਾ ਹੱਥ ਕੰਸਰਵੇਟਿਵਾਂ ਤੋਂ ਉਪਰ

ਫੈਡਰਲ ਚੋਣਾਂ : ਤਾਜ਼ਾ ਸਰਵੇਖਣਾਂ ਅਨੁਸਾਰ ਲਿਬਰਲ ਪਾਰਟੀ ਦਾ ਹੱਥ ਕੰਸਰਵੇਟਿਵਾਂ ਤੋਂ ਉਪਰ

45 % ਵੋਟਰ ਮਾਰਕ ਕਾਰਨੀ ਨੂੰ ਤੇ 34 % ਪੀਅਰ ਪੋਲੀਵਰ ਨੂੰ ਪ੍ਰਧਾਨ ਮੰਤਰੀ ਦੇਖਣ ਦੇ ਚਾਹਵਾਨ
ਟੋਰਾਂਟੋ/ਬਿਊਰੋ ਨਿਊਜ਼ : ਕੈਨੇਡਾ ਵਿਚ ਫੈਡਰਲ ਚੋਣ ਮੁਹਿੰਮ ਤੀਜੇ ਹਫਤੇ ਵਿਚ ਦਾਖਲ ਹੋ ਗਈ ਹੈ ਅਤੇ ਇਸੇ ਦੌਰਾਨ ਕਰਵਾਏ ਗਏ ਇੱਕ ਤਾਜ਼ਾ ਸਰਵੇਖਣਾਂ ਅਨੁਸਾਰ ਲਿਬਰਲ ਪਾਰਟੀ ਦਾ ਹੱਥ ਕੰਸਰਵੇਟਿਵਾਂ ਤੋਂ ਉੱਪਰ ਦਿਖਾਈ ਦੇ ਰਿਹਾ ਹੈ। ਤਾਜ਼ਾ ਸਰਵੇਖਣਾਂ ਮੁਤਾਬਕ ਪਿਛਲੇ ਹਫਤੇ ਨਾਲੋਂ ਲਿਬਰਲ ਪਾਰਟੀ ਦੀ ਹਮਾਇਤ ਵਿੱਚ 2 ਅੰਕਾਂ ਦਾ ਵਾਧਾ ਹੋਇਆ ਹੈ। ਇਕ ਹੋਰ ਸਰਵੇਖਣ ਮੁਤਾਬਿਕ 46 ਪ੍ਰਤੀਸ਼ਤ ਕੈਨੇਡੀਅਨਾਂ ਦਾ ਕਹਿਣਾ ਹੈ ਕਿ ਉਹ ਲਿਬਰਲ ਪਾਰਟੀ ਨੂੰ ਆਪਣੀ ਵੋਟ ਪਾਉਣਗੇ। ਦੂਜੇ ਪਾਸੇ ਕੰਸਰਵੇਟਿਵ ਦੇ ਵੋਟਰਾਂ ਦੀ ਹਮਾਇਤ 4 ਅੰਕ ਡਿੱਗ ਕੇ 34 ਪ੍ਰਤੀਸ਼ਤ ‘ਤੇ ਆ ਗਈ ਹੈ। ਸਰਵੇਖਣ ਅਨੁਸਾਰ ਜੇ ਅੱਜ ਚੋਣਾਂ ਹੁੰਦੀਆਂ ਹਨ ਤਾਂ ਲਿਬਰਲ ਪਾਰਟੀ ਬਹੁਮਤ ਹਾਸਲ ਕਰ ਕੇ ਮਜ਼ਬੂਤ ਸਰਕਾਰ ਬਣਾ ਸਕਦੀ ਹੈ। ਇਸ ਸਰਵੇਖਣ ਵਿੱਚ ਨਿਊ ਡੈਮੋਕ੍ਰੇਟਿਕ ਪਾਰਟੀ ਨੂੰ 10 ਪ੍ਰਤੀਸ਼ਤ, ਗ੍ਰੀਨ ਪਾਰਟੀ ਨੂੰ 3 ਪ੍ਰਤੀਸ਼ਤ ਅਤੇ ਬਲਾਕ ਕਿਊਬੇਕ 6 ਪ੍ਰਤੀਸ਼ਤ ਵੋਟ ਮਿਲਣ ਦੀ ਗੱਲ ਕਹੀ ਗਈ ਹੈ। ਇਨ੍ਹਾਂ ਤਿੰਨਾਂ ਪਾਰਟੀਆਂ ਦੇ ਸਮਰਥਨ ਵਿਚ ਪਿਛਲੇ ਹਫ਼ਤੇ ਨਾਲੋਂ ਇੱਕ ਅੰਕ ਦਾ ਵਾਧਾ ਹੋਇਆ ਹੈ। ਪੋਲ ਅਨੁਸਾਰ 7 ਪ੍ਰਤੀਸ਼ਤ ਵੋਟਰ ਇਸ ਬਾਰੇ ਫੈਸਲਾ ਨਹੀਂ ਕਰ ਸਕੇ ਹਨ ਕਿ ਉਹ ਕਿਸ ਪਾਰਟੀ ਨੂੰ ਵੋਟ ਪਾਉਣਗੇ।
ਇਸ ਪੋਲ ਵਿੱਚ 45 ਪ੍ਰਤੀਸ਼ਤ ਵੋਟਰਾਂ ਨੇ ਮਾਰਕ ਕਾਰਨੀ ਨੂੰ ਪ੍ਰਧਾਨ ਮੰਤਰੀ ਲਈ ਸਭ ਤੋਂ ਵਧੀਆ ਲੀਡਰ ਦੱਸਿਆ ਹੈ ਅਤੇ ਕੰਸਰਵੇਟਿਵ ਨੇਤਾ ਪੀਅਰ ਪੋਲੀਵਰ ਨੂੰ 32 ਪ੍ਰਤੀਸ਼ਤ ਵੋਟਰਾਂ ਦਾ ਸਮਰਥਨ ਹਾਸਲ ਹੋਇਆ ਹੈ। ਐਨਡੀਪੀ ਨੇਤਾ ਜਗਮੀਤ ਸਿੰਘ ਨੂੰ 12 ਪ੍ਰਤੀਸ਼ਤ, ਬਲਾਕ ਕਿਊਬੇਕੋਇਸ ਨੇਤਾ ਯਵੇਸ-ਫ੍ਰੈਂਕੋਇਸ ਬਲੈਂਚੇਟ ਨੂੰ 5 ਪ੍ਰਤੀਸ਼ਤ ਅਤੇ ਗ੍ਰੀਨ ਪਾਰਟੀ ਦੇ ਨੇਤਾ ਜੋਨਾਥਨ ਪੇਡਨੇਲਟ ਨੂੰ 3 ਪ੍ਰਤੀਸ਼ਤ ਕੈਨੇਡੀਅਨ ਪ੍ਰਧਾਨ ਮੰਤਰੀ ਦੇਖਣਾ ਚਾਹੁੰਦੇ ਹਨ। ਐਂਗੁਸ ਰੀਡ ਇੰਸਟੀਚਿਊਟ ਦੇ ਤਾਜ਼ਾ ਸਰਵੇਖਣ ਅਨੁਸਾਰ 46 ਪ੍ਰਤੀਸ਼ਤ ਯੋਗ ਕੈਨੇਡੀਅਨ ਵੋਟਰਾਂ ਦਾ ਕਹਿਣਾ ਹੈ ਕਿ ਉਹ ਆਪਣੇ ਲਿਬਰਲ ਉਮੀਦਵਾਰ ਦਾ ਸਮਰਥਨ ਕਰਨਗੇ, ਜਦੋਂ ਕਿ 36 ਪ੍ਰਤੀਸ਼ਤ ਨੇ ਕੰਸਰਵੇਟਿਵ ਨੂੰ ਵੋਟ ਪਾਉਣ ਦੀ ਗੱਲ ਕਹੀ ਹੈ। ਨਿਊ ਡੈਮੋਕ੍ਰੇਟਿਕ ਪਾਰਟੀ ਅਤੇ ਬਲਾਕ ਕਿਊਬੇਕੋਇਸ ਦੋਵਾਂ ਨੂੰ ਇਸ ਸਮੇਂ 7 ਪ੍ਰਤੀਸ਼ਤ ਵੋਟਰਾਂ ਦਾ ਸਮਰਥਨ ਪ੍ਰਾਪਤ ਹੈ। ਲਿਬਰਲ ਨੇਤਾ ਅਤੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਦੀ ਨਿੱਜੀ ਪਸੰਦੀਦਾ ਰੇਟਿੰਗ ਲਿਬਰਲਾਂ ਲਈ ਇੱਕ ਵਰਦਾਨ ਬਣੀ ਹੋਈ ਹੈ। ਅੱਧੇ ਤੋਂ ਵੱਧ ਕੈਨੇਡੀਅਨ (55%) ਉਸ ਨੂੰ ਬਤੌਰ ਪ੍ਰਧਾਨ ਮੰਤਰੀ ਦੇਖਣਾ ਚਾਹੁੰਦੇ ਹਨ, ਜਦੋਂ ਕਿ ਕੰਸਰਵੇਟਿਵ ਨੇਤਾ ਪੀਅਰ ਪੋਲੀਵਰ ਨੂੰ 34 ਪ੍ਰਤੀਸ਼ਤ ਵੋਟਰ ਪ੍ਰਧਾਨ ਮੰਤਰੀ ਵਜੋਂ ਦੇਖ ਰਹੇ ਹਨ।
ਕਾਰਨੀ ਵਲੋਂ ਕੈਲਗਰੀ ਚੋਣ ਰੈਲੀ ਦੌਰਾਨ ਟਰੰਪ ਨੂੰ ਲਲਕਾਰ
ਕੈਲਗਰੀ : ਲਿਬਰਲ ਪਾਰਟੀ ਆਫ ਕੈਨੇਡਾ ਦੇ ਆਗੂ ਮਾਰਕ ਕਾਰਨੀ ਦੀ ਕੈਲਗਰੀ ਰੈਲੀ ਦੌਰਾਨ ਸਮਰਥਕਾਂ ਤੇ ਵੋਟਰਾਂ ਦਾ ਭਾਰੀ ਇਕੱਠ ਹੋਇਆ। ਉਨ੍ਹਾਂ ਕਿਹਾ ਕਿ ਉਹ ਇਕ ਅਸਾਧਾਰਨ ਦ੍ਰਿੜ ਵਿਸ਼ਵਾਸ ਦੇ ਨਾਲ-ਨਾਲ ਇਮਾਨਦਾਰੀ, ਕਦਰਾਂ-ਕੀਮਤਾਂ ਅਤੇ ‘ਇਸ ਦੇਸ਼ ਦੀ ਸੇਵਾ ਵਿਚ ਡੂੰਘਾ ਵਿਸ਼ਵਾਸ’ ਵਾਲਾ ਵਿਅਕਤੀ ਹੈ। ਕੈਲਗਰੀ ਵਿਖੇ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਕਾਰਨੀ ਨੇ ਕਿਹਾ ਕਿ 28 ਅਪ੍ਰੈਲ ਕੈਨੇਡੀਅਨਾਂ ਲਈ ਬਹੁਤ ਮਹਤਵਪੂਰਨ ਦਿਨ ਹੈ। ਇਸ ਮੌਕੇ ਉਨ੍ਹਾਂ ਟਰੰਪ ਟੈਰਿਫ ਦਾ ਜ਼ਿਕਰ ਕਰਦਿਆਂ ਕਿਹਾ ਕਿ ਪਿਛਲੇ ਹਫਤੇ ਇਕ ਵਾਰ ਫਿਰ ਡੋਨਾਲਡ ਟਰੰਪ ਨੇ ਵੱਡੇ ਪੱਧਰ ‘ਤੇ ਟੈਰਿਫ ਲਗਾਇਆ ਹੈ ਪਰ ਇਸ ਵਾਰ ਉਸ ਨੇ ਕੈਨੇਡਾ ਨੂੰ ਛੱਡ ਦਿੱਤਾ ਹੈ। ਅੰਤ ‘ਚ ਕਾਰਨੀ ਨੇ ਕਿਹਾ ਉਹ ਟਰੰਪ ਦੇ ਡਰਾਵਿਆਂ ਤੋਂ ਡਰਨ ਵਾਲੇ ਨਹੀਂ ਹਨ। ਉਨ੍ਹਾਂ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਮਿਹਨਤ ਕਰਕੇ ਕੈਲਗਰੀ ਦੇ ਸਾਰੇ ਉਮੀਦਵਾਰਾਂ ਨੂੰ ਜਿਤਾਉਣ।

 

Check Also

ਟਰੰਪ ਨੇ ‘ਜਵਾਬੀ ਟੈਕਸ’ ‘ਤੇ ਤਿੰਨ ਮਹੀਨਿਆਂ ਲਈ ਰੋਕ ਲਾਈ ; ਚੀਨ ਨੂੰ ਕੋਈ ਰਾਹਤ ਨਹੀਂ

ਅਮਰੀਕੀ ਸਦਰ ਦੇ ਐਲਾਨ ਮਗਰੋਂ ਆਲਮੀ ਬਾਜ਼ਾਰ ਮੁੜ ਚੜ੍ਹੇ ਵਾਸ਼ਿੰਗਟਨ/ਬਿਊਰੋ ਨਿਊਜ਼ : ਅਮਰੀਕੀ ਰਾਸ਼ਟਰਪਤੀ ਡੋਨਲਡ …